ਘਨੌਰ (ਪੱਤਰ ਪ੍ਰੇਰਕ) ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ’ਤੇ ਪੁਲੀਸ ਨੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਰਿੰਪੀ ਵਾਸੀ ਪਿੰਡ ਜੱਬੋਮਾਜਰਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਵਿਆਹ ਹਰਵਿੰਦਰ ਸਿੰਘ ਵਾਸੀ ਪਿੰਡ ਬੁਚੜਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਹੋਇਆ ਸੀ। ਵਿਆਹ ਮਗਰੋਂ ਉਸ ਦਾ ਸਹੁਰਾ ਪਰਿਵਾਰ ਹੋਰ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਪ੍ਰੇਸ਼ਾਨ ਕਰਨ ਲੱਗਾ। ਪੁਲੀਸ ਨੇ ਰਿੰਪੀ ਦੀ ਸ਼ਿਕਾਇਤ ’ਤੇ ਹਰਵਿੰਦਰ ਸਿੰਘ, ਮੇਵਾ ਰਾਮ ਤੇ ਅਮਰੋ ਦੇਵੀ ਵਾਸੀਆਨ ਪਿੰਡ ਬੂਚੜਾ ਫਤਿਹਗੜ੍ਹ ਸਾਹਿਬ ਖ਼ਿਲਾਫ਼ ਕੇਸ ਦਰਜ ਕੀਤਾ ਹੈ।