ਪੱਤਰ ਪ੍ਰੇਰਕ
ਘਨੌਰ, 13 ਅਪਰੈਲ
ਥਾਣਾ ਸ਼ੰਭੂ ਦੀ ਪੁਲੀਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ੰਭੂ ਦੇ ਮੁਖੀ ਇੰਸਪੈਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਹਰਦੀਪ ਕੌਰ ਵਾਸੀ ਪਿੰਡ ਮਹਿਤਾਬਗੜ੍ਹ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਦੈਲਾ ਦਾ ਵਿਆਹ ਰਣਬੀਰ ਸਿੰਘ ਨਾਲ ਹੋਇਆ ਸੀ, ਜੋ ਬਾਅਦ ਵਿੱਚ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਪੁਲੀਸ ਨੇ ਰਣਬੀਰ ਸਿੰਘ, ਬਲਜਿੰਦਰ ਕੌਰ, ਸੁਪਿੰਦਰ ਸਿੰਘ, ਜੋਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।