ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਅਗਸਤ
ਜ਼ਿਲ੍ਹਾ ਪੁਲੀਸ ਨੇ ਕਰੋਨਾਵਾਇਰਸ ਸਬੰਧੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਸ਼ਰਾਬ ਵਿਕਰੇਤਾਵਾਂ ਸਮੇਤ 19 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਐੱਸ.ਪੀ. ਸਿਟੀ ਵਰੁਣ ਸ਼ਰਮਾ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਵਿੱਚ ਸ਼ਰਾਬ ਵਿਕਰੇਤਾ ਲਾਲ ਸਿੰਘ ਪੁੱਤਰ ਸਰਵੇਸ਼ ਸਿੰਘ ਖ਼ਿਲਾਫ਼ ਅ/ਧ 188, ਆਈਪੀਸੀ, 51 ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਕੋਤਵਾਲੀ ਦੀ ਪੁਲੀਸ ਨੇ ਵੀ ਸ਼ਰਾਬ ਵਿਕਰੇਤਾ ਕੇਸ਼ਵ ਸਿੰਗਲਾ ਪੁੱਤਰ ਵਰਿੰਦਰ ਕੁਮਾਰ ਖ਼ਿਲਾਫ਼ ਅਜਿਹਾ ਹੀ ਕੇਸ ਦਰਜ ਕੀਤਾ ਹੈ। ਐੱਸਐੱਸਪੀ ਵਿਕਰਮ ਜੀਤ ਦੁੱਗਲ ਨੇ ਲੋਕਾਂ ਨੂੰ ਮਿਸ਼ਨ ਫ਼ਤਹ਼ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।