ਪਟਿਆਲਾ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਆਪਣੇ ਦਫ਼ਤਰ ਵਿੱਚ ਜੰਗਲਾਤ ਵਿਭਾਗ ਦੇ ਜੰਗਲੀ ਜੀਵ ਬਰਾਂਚ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਨੀਰਜ ਗੁਪਤਾ, ਵਣ ਰੇਂਜ ਅਫ਼ਸਰ ਪਟਿਆਲਾ ਚਰਨਜੀਤ ਸਿੰਘ, ਵਣ ਰੇਂਜ ਅਫ਼ਸਰ ਸਮਾਣਾ ਲਖਵੀਰ ਸਿੰਘ, ਵਣ ਗਾਰਡ ਭਾਦਸੋਂ ਪਰਮਵੀਰ ਸਿੰਘ ਤੇ ਸੁਖਚੈਨ ਸਿੰਘ ਵਣ ਗਾਰਡ ਆਦਿ ਹਾਜ਼ਰ ਸਨ। ਇਸ ਦੌਰਾਨ ਡੀਐਫਓ ਵਾਈਲਡ ਲਾਈਫ਼ ਨੇ ਚੇਅਰਮੈਨ ਨੂੰ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਬਾਰੇ ਜਾਣੂੂ ਕਰਵਾਇਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਵਣ ਵਿਭਾਗ ਜੰਗਲੀ ਜੀਵ ਦੀਆਂ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ। -ਪੱਤਰ ਪ੍ਰੇਰਕ