ਪੱਤਰ ਪ੍ਰੇਰਕ
ਪਟਿਆਲਾ, 4 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਕਾਂਗਰਸ ਸਰਕਾਰ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਸਬੰਧੀ ਖ਼ਾਮੀਆਂ ਭਰਪੂਰ ਤਿਆਰ ਕੀਤੇ ਐਕਟ ਨੂੰ ਸਮੇਂ ਸਿਰ ਪਛਾਣ ਕੇ ਮਾਣਯੋਗ ਰਾਜਪਾਲ ਪੰਜਾਬ ਨੇ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਕਾਂਗਰਸ ਸਰਕਾਰ ਸਿਰਫ਼ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਚੰਨੀ ਸਰਕਾਰ ਫੋਕੇ ਐਲਾਨਾਂ ਨਾਲ ਸਾਰ ਰਹੀ ਹੈ ਜਦੋਂਕਿ ਸਚਾਈ ਇਹ ਹੈ ਕਿ ਇਨ੍ਹਾਂ ਦੇ ਵਾਅਦੇ ਕਦੇ ਵਫ਼ਾ ਨਹੀਂ ਹੋਣਗੇ।