ਪਟਿਆਲਾ: ਇੱਥੇ ਅੱਜ ਸਾਦੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਸਾਬਕਾ ਕੌਂਸਲਰ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਵੱਖ ਵੱਖ ਅਹੁਦਿਆਂ ’ਤੇ ਰਹੇ ਇੰਦਰਜੀਤ ਸਿੰਘ ਖਰੋਡ ਅਤੇ ਜਥੇਦਾਰ ਹਰਦੀਪ ਸਿੰਘ ਭੰਗੂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਖਰੌਡ ਅਤੇ ਭੰਗੂ ਨੇ ਕਿਹਾ,‘ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਲੋਕਾਂ ਨੂੰ ਵੀ ਦਿੱਲੀ ਦੇ ਵਸਨੀਕਾਂ ਵਾਂਗ ਵਧੀਆਂ ਸਹੂਲਤਾਂ ਮਿਲਣ ਅਤੇ ਉਹ ਵੀ ਵਧੀਆਂ ਸਰਕਾਰੀ ਸਹੂਲਤਾਂ ਦਾ ਆਨੰਦ ਮਾਣਨ।’ ਇਸ ਮੌਕੇ ਕੋਹਲੀ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੰਚ ਅਕਾਲੀ ਵਰਕਰ ਅਤੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਸ਼ਾਮਲ ਸਨ। -ਪੱਤਰ ਪ੍ਰੇਰਕ