ਗੁਰਨਾਮ ਸਿੰਘ ਅਕੀਦਾ
ਪਟਿਆਲਾ, 11 ਮਈ
ਸਮੇਂ ਸਮੇਂ ਦੀਆਂ ਸਰਕਾਰਾਂ ਤੋਂ ਲੈ ਕੇ ਮੌਜੂਦਾ ਆਪ ਸਰਕਾਰ ਦੌਰਾਨ ਪੰਜਾਬ ’ਤੇ ਲਗਾਤਾਰ ਵਧ ਰਹੇ ਕਰਜ਼ੇ ਦੇ ਭਾਰ ਨੂੰ ਖ਼ਤਰੇ ਦੀ ਘੰਟੀ ਮੰਨਦਿਆਂ ਨਿਊ ਪਟਿਆਲਾ ਵੈੱਲਫੇਅਰ ਕਲੱਬ ਦੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਪੰਜਾਬ ਸਿਰ ਲਗਾਤਾਰ ਕਰਜ਼ੇ ਦਾ ਭਾਰ ਪੈਂਦਾ ਆ ਰਿਹਾ ਹੈ ਜਿਸ ਲਈ ਪਿਛਲੀਆਂ ਸਰਕਾਰਾਂ ਵੀ ਜ਼ਿੰਮੇਵਾਰ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੀ ਸੱਤਾ ਪਰਿਵਰਤਨ ਤੋਂ ਬਾਅਦ ਵੀ ਕਈ ਹਜ਼ਾਰ ਕਰੋੜ ਰੁਪਏ ਕਰਜ਼ਾ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ ਜਿਸ ਨਾਲ ਪੰਜਾਬ ’ਤੇ ਇੱਕ ਹੋਰ ਭਾਰ ਪੈ ਗਿਆ ਹੈ। ਜਦੋਂ ਕਿ ਪਹਿਲਾਂ ਹੀ ਪੰਜਾਬ ਕਰੀਬ 3 ਲੱਖ ਕਰੋੜ ਰੁਪਏ ਦਾ ਕਰਜ਼ਦਾਰ ਹੈ। ਇਸ ਮੌਕੇ ਗੋਬਿੰਦ ਜਸਵਾਲ, ਪਰਮਜੀਤ ਕੁਮਾਰ, ਗੁਰਪ੍ਰੀਤ ਸਿੰਘ, ਸ਼ਿਵ ਕੁਮਾਰ, ਕਰਮ ਸਿੰਘ, ਚਰਨਜੀਤ ਸਿੰਘ, ਸੂਰਜ ਕੁਮਾਰ, ਬੀ.ਐਮ.ਗੋਤਮ, ਗੁਰਜੀਤ ਸਿੰਘ, ਬਲਜਿੰਦਰ ਸਿੰਘ, ਕਾਲਾ ਖ਼ਾਨ, ਜਮੀਲ ਖ਼ਾਨ, ਭਜਨਾ ਰਾਮ, ਵਿਜੈ ਕੁਮਾਰ, ਸਰਵਨ ਕੁਮਾਰ, ਜਗਤਾਰ ਸਿੰਘ, ਨਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।