ਪੱਤਰ ਪ੍ਰੇਰਕ
ਘੱਗਾ, 10 ਅਗਸਤ
ਸਰਕਾਰੀ ਸਕੂਲ ਗੋਬਿੰਦਪੁਰਾ ਵਿੱਚ ਗਣਿਤ ਮੇਲਾ ਕਰਵਾਇਆ ਗਿਆ। ਇਸ ਸਬੰਧੀ ਸਕੂਲ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਗਣਿਤ ਵਿਸ਼ੇ ਦੇ ਅਧਿਆਪਕ ਯਮੁਨਾ ਪ੍ਰਸ਼ਾਦ ਪਾਂਡੇ ਨੇ ਗਣਿਤ ਨੂੰ ਖੇਡਾਂ, ਗਿੱਧੇ ਤੇ ਭੰਗੜੇ ਨਾਲ ਜੋੜਿਆ ਹੈ। ਇਸ ਮੇਲੇ ’ਚ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਥ ਦੇ ਫਾਰਮੂਲਿਆਂ ਨੂੰ ਗਿੱਧੇ ਦੀਆਂ ਬੋਲੀਆਂ ਰਾਹੀਂ ਬਾਖ਼ੂਬੀ ਪੇਸ਼ ਕੀਤਾ ਗਿਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਪਿੰਡ ਬੱਲਰਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਣਿਤ ਅਧਿਆਪਕ ਨਵੀਨ ਕੁਮਾਰ ਅਤੇ ਅਧਿਆਪਕਾ ਪਰਨੀਤ ਦੀ ਅਗਵਾਈ ਵਿੱਚ ਵਿਦਿਆਰਥੀਆਂ ਵਿੱਚ ਗਣਿਤ ਵਿਸ਼ੇ ਵਿੱਚ ਰੁਚੀ ਪੈਦਾ ਕਰਨ ਲਈ ਗਣਿਤ ਮੇਲਾ ਕਰਵਾਇਆ ਗਿਆ। ਇਸ ਦਾ ਉਦਘਾਟਨ ਸਕੂਲ ਮੁਖੀ ਬੂਟਾ ਸਿੰਘ ਨੇ ਕੀਤਾ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਵਿੱਚ ਪ੍ਰਿੰਸੀਪਲ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਗਣਿਤ ਮੇਲਾ ਲਗਾਇਆ ਗਿਆ।
ਦੇਵੀਗੜ੍ਹ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਭੁਨਰਹੇੜੀ ਵਿਚ ਸਕੂਲ ਮੁਖੀ ਪ੍ਰਿੰਸੀਪਲ ਰਜਨੀਸ਼ ਕੌਰ ਦੀ ਅਗਵਾਈ ਹੇਠ ਗਣਿਤ ਮੇਲਾ ਲਗਾਇਆ ਗਿਆ। ਮੇਲੇ ਵਿੱਚ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਚਾਰਟ, ਮਾਡਲ ਬਣਾਏ ਗਏ ਅਤੇ ਪ੍ਰੈਕਟੀਕਲ ਕਿਰਿਆਵਾਂ ਰਾਹੀਂ ਜਾਣਕਾਰੀ ਦਿੱਤੀ ਗਈ।
ਪਾਤੜਾਂ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿਚ ਵਿਦਿਆਰਥੀਆਂ ਵਿਚ ਗਣਿਤ ਦੀ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਗਣਿਤ ਮੇਲਾ ਲਗਾਇਆ ਗਿਆ। ਮੇਲੇ ਵਿੱਚ ਗਣਿਤ ਦੇ ਵਰਕਿੰਗ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸੇ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਜਤਿੰਦਰ ਬਾਂਸਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਚ ਸਕੂਲ ਮੁਖੀ ਸ਼ੀਨੂੰ ਦੀ ਅਗਵਾਈ ਹੇਠ ਗਣਿਤ ਮੇਲਾ ਲਗਾਇਆ ਗਿਆ। ਇਸ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ ਵੱਖ ਕਿਰਿਆਵਾਂ ਕਰਦੇ ਹੋਏ ਗਣਿਤ ਨੂੰ ਸੌਖੇ ਢੰਗ ਨਾਲ ਸਮਝਣ ਦੇ ਨੁਕਤੇ ਦੱਸੇ। ਮੇਲੇ ਵਿਚ ਡਿਪਟੀ ਡੀਈਓ ਸੰਗਰੂਰ ਅੰਮ੍ਰਿਤਪਾਲ ਸਿੰਘ ਸਿੱਧੂ ਤੇ ਬੀਐਮ ਮੈਥ ਮੁਹੰਮਦ ਅਕਰਮ ਪਹੁੰਚੇ।