ਦੇਵੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵਧਾਈ ਦਿੱਤੀ। ਉਨ੍ਹਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੋਕ ਹਿਤੈਸ਼ੀ ਕਾਰਜਾਂ ਦੇ ਚਲਦਿਆਂ ਪੰਜਾਬ ਦੇ ਲੋਕਾਂ ਅੰਦਰ ਪੈਦਾ ਹੋਈ ਖੁਸ਼ੀ ਬਾਰੇ ਵੀ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਇਕ ਪਠਾਣਮਾਜਰਾ ਨੂੰ ਹਲਕਾ ਸਨੌਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਲਕੇ ਵਿੱਚ ਵੱਡੇ ਪ੍ਰਾਜੈਕਟ ਲਗਾਉਣ ਲਈ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦਾ ਭਰੋਸਾ ਵੀ ਦਿੱਤਾ। -ਪੱਤਰ ਪ੍ਰੇਰਕ