ਪੱਤਰ ਪ੍ਰੇਰਕ
ਦੇਵੀਗੜ੍ਹ, 17 ਜਨਵਰੀ
ਅਕਾਲੀ ਦਲ-ਬਸਪਾ ਉਮੀਦਵਾਰ ਅਤੇ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਿੰਡ ਮਸੀਂਗਣ ’ਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ’ਚ ਕਾਂਗਰਸ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਦਾ ਬਦਲਾ ਲੈਣ ਦਾ ਹਲਕੇ ਦੇ ਵੋਟਰਾਂ ਕੋਲ ਚੋਣਾਂ ਇਕ ਚੰਗਾ ਮੌਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਵਿਕਾਸ ਹੀ ਕਰਾਵਇਆ। ਅਜਿਹੇ ਲੋਕਾਂ ਨੂੰ ਹਲਕੇ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿੱਚ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਤੋਂ ਲੋਕ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਪਿਆਰ ਨਹੀਂ। ਟਿਕਟਾਂ ਵੇਚ ਕੇ ਪੰਜਾਬ ਦਾ ਸਰਮਾਇਆ ਲੁੱਟਣ ਵਾਲੀ ਆਮ ਆਦਮੀ ਪਾਰਟੀ ’ਤੇ ਲੋਕ ਕਦੇ ਵੀ ਭਰੋਸਾ ਨਹੀਂ ਕਰਨਗੇ। ਇਸ ਮੌਕੇ ਸਾਹਿਬ ਸਿੰਘ ਮਸੀਂਗਣ, ਜੈ ਕਿਸ਼ਨ ਮਸੀਂਗਣ, ਪ੍ਰਗਟ ਸਿੰਘ ਮਸੀਂਗਣ, ਗੱਜਣ ਸਿੰਘ, ਰਛਪਾਲ ਸਿੰਘ ਛੀਨਾ, ਗੁਰਭਿੰਦਰ ਸਿੰਘ, ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ।