ਖੇਤਰੀ ਪ੍ਰਤੀਨਿਧ
ਪਟਿਆਲਾ, 5 ਜੁਲਾਈ
ਬਰਸਾਤਾਂ ਦੇ ਮੌਸਮ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕਰਨ ਸਣੇ ਸਬ-ਡਿਵੀਜ਼ਨ ਪੱਧਰ, ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਪੱਧਰ ’ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਡੀਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਤਹਿਸੀਲ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਹੈ। ਤਹਿਸੀਲ ਪਟਿਆਲਾ ਦੇ ਕੰਟਰੋਲ ਰੂਮ ਦਾ ਨੰਬਰ 0175-2311321, ਸਬ-ਡਿਵੀਜ਼ਨ ਦੁਧਨਸਾਧਾਂ ਦਾ ਨੰਬਰ 0175-2632615, ਸਬ-ਡਿਵੀਜ਼ਨ ਰਾਜਪੁਰਾ ਦਾ ਨੰਬਰ 01762-224132, ਨਾਭਾ ਸਬ-ਡਿਵੀਜ਼ਨ ਦੇ ਕੰਟਰੋਲ ਰੂਮ ਦਾ ਨੰਬਰ 01765-220654, ਸਬ-ਡਿਵੀਜ਼ਨ ਸਮਾਣਾ ਦਾ ਨੰਬਰ 01764-221190 ਅਤੇ ਸਬ-ਡਿਵੀਜ਼ਨ ਪਾਤੜਾਂ ਦਾ ਨੰਬਰ 01764-243403 ਹੈ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿੱਚ ਸਥਾਪਤ ਕੰਟਰੋਲ ਰੂਮ ਦਾ ਨੰਬਰ 0175-2215357 ਤੇ 0175-2215956 ਹੈ। ਨਗਰ ਕੌਂਸਲ ਰਾਜਪੁਰਾ ਲਈ 86994-00040, ਨਗਰ ਕੌਂਸਲ ਨਾਭਾ ਲਈ 82888-10013, ਨਗਰ ਕੌਂਸਲ ਸਮਾਣਾ ਲਈ 78142-21513, ਨਗਰ ਪੰਚਾਇਤ ਘੱਗਾ ਲਈ 98888-07090, ਨਗਰ ਕੌਂਸਲ ਪਾਤੜਾਂ ਲਈ 01764-242068 ਤੇ 83606-88108 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਗਰ ਕੌਂਸਲ ਸਨੌਰ ਲਈ 78885-26568, ਨਗਰ ਪੰਚਾਇਤ ਘਨੌਰ ਲਈ 94666-01732, ਨਗਰ ਪੰਚਾਇਤ ਭਾਦਸੋਂ ਲਈ 98885-18242 ਤੇ ਨਗਰ ਪੰਚਾਇਤ ਦੇਵੀਗੜ੍ਹ ਲਈ 96460-64512 ’ਤੇ ਸੰਪਰਕ ਕੀਤਾ ਜਾ ਸਕਦਾ ਹੈ।