ਰਾਜਪੁਰਾ: ਡੈਮੋਕਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਵੱਲੋਂ ਨਵੀਂ ਸਿੱਖਿਆ ਨੀਤੀ-2020 ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸੰਬਧੀ ਪੁਰਾਣਾ ਰਾਜਪੁਰਾ ਵਿਖੇ ਫਰੰਟ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਅਤੇ ਸਕੱਤਰ ਵਿਰਕਮ ਅਲੂਣਾ ਦੀ ਸਾਂਝੀ ਅਗਵਾਈ ਵਿੱਚ ਕਨਵੈਨਸ਼ਨ ਕਰਵਾਈ ਗਈ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਸਿੰਘ ਘੱਗਾ, ਜ਼ਿਲ੍ਹਾ ਸਕੱਤਰ ਹਰਿੰਦਰ ਸਿੰਘ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਸਿੱਖਿਆ ਨੀਤੀ ਜੋਂ ਕਿ ਕੇਂਦਰ ਸਰਕਾਰ ਵੱਲੋਂ ਲਾਕਡਾਊਨ ਸਮੇਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਾਂਗ ਸਿੱਖਿਆ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੀ ਨੀਤੀ ਹੈ। ਫਰੰਟ ਦੇ ਆਗੂਆਂ ਨੇ ਅਧਿਆਪਕ ਵਰਗ ਨੂੰ ਕੇਂਦਰੀ ਸਿੱਖਿਆ ਨੀਤੀ 2020 ਖਿਲਾਫ ਸੰਘਰਸ਼ ਵਿੱਚ ਡੱਟਣ ਦਾ ਸੱਦਾ ਦਿੱਤਾ। ਇਸ ਮੌਕੇ ਕਪੂਰ ਸਿੰਘ, ਜਤਿੰਦਰ ਸਿੰਘ, ਅਮਨਪ੍ਰੀਤ ਕੌਰ ਮਡਿੰਆਣਾ, ਗੁਰਜੀਤ ਕੌਰ, ਹਰਜਿੰਦਰ ਸਿੰਘ ਨੌਗਾਵਾਂ, ਲਲਿਤ ਕੁਮਾਰ, ਜਤਿੰਦਰ ਸਿੰਘ ਸੈਦਖੇੜੀ ਅਤੇ ਮੈਡਮ ਸ਼ਸੀ ਬਾਲਾ ਸਮੇਤ ਹੋਰ ਮੌਜੂਦ ਸਨ। -ਪੱਤਰ ਪ੍ਰੇਰਕ