ਖੇਤਰੀ ਪ੍ਰਤੀਨਿਧ
ਪਟਿਆਲਾ, 26 ਦਸੰਬਰ
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਟੀਕਾਕਰਨ ਕੈਂਪਾਂ ਵਿੱਚ 1231 ਲੋਕਾਂ ਵੱਲੋਂ ਕਰੋਨਾ ਤੋਂ ਬਚਾਅ ਲਈ ਵੈਕਸੀਨ ਲਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਪਤ 947 ਕੋਵਿਡ ਰਿਪੋਰਟਾਂ ਵਿੱਚੋਂ ਛੇ ਦੇ ਨਤੀਜੇ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿੱਚੋਂ ਪੰਜ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਭਾਦਸੋਂ ਨਾਲ ਸਬੰਧਤ ਹੈ ਜਿਸ ਨਾਲ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਧ ਕੇ 49,038 ਹੋ ਗਈ ਹੈ ਅਤੇ ‘ਮਿਸ਼ਨ ਫ਼ਤਹਿ’ ਤਹਿਤ ਕੋਵਿਡ ਤੋਂ ਇੱਕ ਹੋਰ ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 47,643 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 33 ਹੈ ਅਤੇ ਅੱਜ ਪਟਿਆਲਾ ਵਿੱਚ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਨਹੀਂ ਹੋਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਅੱਜ 487 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਵੱਖਰੀ ਜਾਣਕਾਰੀ ਮੁਤਾਬਕ ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 10,79,269 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪਟਿਆਲਾ ਦੇ 49,032 ਕੋਵਿਡ ਪਾਜ਼ੇਟਿਵ, 10,30,005 ਨੈਗੇਟਿਵ ਅਤੇ ਲਗਭਗ 226 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।