ਪਟਿਆਲਾ (ਖੇਤਰੀ ਪ੍ਰਤੀਨਿਧ): ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਕੀਤੀ ਗਈ ਕਟੌਤੀ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ‘ਆਪ’ ਸਰਕਾਰ ਦਾ ਇਹ ਕਦਮ ਬੇਹੱਦ ਮੰਦਭਾਗਾ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੀਆਈਪੀ ਕਲਚਰ ਖ਼ਤਮ ਕਰਨ ਦੇ ਮਕਸਦ ਤਹਿਤ ਸਿੰਘ ਸਾਹਿਬ ਦੀ ਸੁਰੱਖਿਆ ਵਾਪਸ ਲੈਣ ਵਰਗੇ ਗੈਰਵਾਜਬਿ ਕਦਮ ਚੁੱਕ ਰਹੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਟੌਹੜਾ, ਜਸਮੇਰ ਲਾਛੜੂ, ਸਵਿੰਦਰ ਸੱਭਰਵਾਲ ਤੇ ਗੁਰਦੀਪ ਸ਼ੇਖਪੁਰਾ ਸਮੇਤ ਹੋਰਾਂ ਨੇ ਵੀ ਸਿੰਘ ਸਾਹਿਬ ਦੀ ਸੁਰੱਖਿਆ ’ਚ ਕਟੌਤੀ ਦੇ ਮਾਮਲੇ ’ਚ ਸਰਕਾਰ ਦੀ ਆਲੋਚਨਾ ਕੀਤੀ ਹੈ।