ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 12 ਅਗਸਤ
ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਨੇ ਸਾਈਕਲਿੰਗ ਖੇਡ ਦੀ ਮੀਡੀਆ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਵੀ ਜਗਦੀਪ ਸਿੰਘ ਕਾਹਲੋਂ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਖੇਲੋ ਇੰਡੀਆ ਸਕੀਮ ਦੇ ਕਮੇਟੀ ਮੈਂਬਰ ਵਜੋ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਸ੍ਰੀ ਕਾਹਲੋਂ ਨੇ ਦੱਸਿਆ ਕਿ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਤੇ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ, ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ, ਓਲੰਪੀਅਨ ਮਨਦੀਪ ਕੌਰ ਤੇ ਜਗਰੂਪ ਸਿੰਘ ਜਰਖੜ ਨੇ ਉਨਾਂ ਨੂੰ ਵਧਾਈ ਦਿੱਤੀ ਹੈ।