ਖੇਤਰੀ ਪ੍ਰਤੀਨਿਧ
ਪਟਿਆਲਾ, 9 ਅਕਤੂਬਰ
ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਨ ਦਾ ਫ਼ੈਸਲਾ ਵੀ ਲਿਆ ਗਿਆ।
ਜਥੇਬੰਦੀ ਦੇ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਨੇ ਦੱਸਿਆ ਕਿ ਪੈਨਸ਼ਨਰਾਂ ਵਲੋਂ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ 29 ਅਕਤੂਬਰ ਨੂੰ ਮੀਟਿੰਗ ਸੱਦੀ ਗਈ ਹੈ। ਇਸੇ ਤਰ੍ਹਾਂ ਹੀ ਬਿਜਲੀ ਯੂਨਿਟਾਂ ਵਿੱਚ ਰਿਆਇਤ, ਕੈਸ਼ਲੈੱਸ ਸਕੀਮ ਲਾਗੂ ਕਰਨਾ, 23 ਸਾਲਾ ਪ੍ਰਮੋਸ਼ਨਲ ਇਨਕਰੀਮੈਂਟ ਸਾਰੇ ਸਬੰਧਤ ਪੈਨਸ਼ਨਰਜ਼ ਨੂੰ ਬਿਨਾਂ ਸ਼ਰਤ ਦੇਣਾ, 1.1.2016 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਨੂੰ ਘਟੋ-ਘੱਟ 2.59 ਫੈਕਟਰ ਦੇਣਾ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਕੇਂਦਰ ਪੈਟਰਨ ’ਤੇ ਜਾਰੀ ਕਰਨੀਆਂ ਅਤੇ 1.1.2016 ਤੋਂ ਰਿਵਾਈਜ਼ਡ ਸਕੇਲਾਂ ਦਾ ਏਰੀਆਰ ਯਕ ਮੁਕਤ ਦੇਣਾ ਆਦਿ ਮੰਗਾਂ ਵੀ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਲਈ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਝਾ ਫਰੰਟ ਪੰਜਾਬ ਨਾਲ ਮਿਲ ਕੇ ਸੰਘਰਸ਼ ਕੀਤਾ ਜਾਵੇਗਾ।
ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਪਟਿਆਲਾ: ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਐਸੋਸੀਏਸ਼ਨ ਦੇ ਬਾਰਾਦਰੀ ਬਾਗ਼ ਪਟਿਆਲਾ ਵਿੱਚ ਸਥਿਤ ਮੁੱਖ ਦਫਤਰ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ (ਰਿਟਾਇਰਡ ਡੀ ਐਸ ਪੀ) ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਪੁਲੀਸ ਦੇ ਰਿਟਾਇਰਡ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਦੀਆਂ ਮੁਸ਼ਕਲਾਂ ਸਮੇਤ ਕਈ ਹੋਰ ਪਹਿਲੂਆਂ ਬਾਰੇ ਵੀ ਚਰਚਾ ਕੀਤੀ ਗਈ। ਮੰਗ ਕੀਤੀ ਗਈ ਕਿ ਐੱਲਟੀਸੀ ਸਬੰਧੀ ਬੈਂਕ ਵਿੱਚ ਜਾ ਕੇ ਹਾਰਡ ਕਾਪੀ ਏਜੀ ਪੰਜਾਬ ਦੇ ਦਫ਼ਤਰ ਭੇਜੀ ਜਾਵੇ। ਲੰਬਿਤ ਪਏ ਸਕੇਲ ਰਵੀਜ਼ਨ ਦੇ ਕੈਸਾਂ ਦਾ ਨਿਪਟਾਰਾ ਕੀਤਾ ਜਾਵੇ। ਡੀਏ ਦਾ ਬਕਾਇਆ ਕੇਂਦਰੀ ਪੈਟਰਨ ’ਤੇ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਵੱਖ-ਵੱਖ ਮੈਂਬਰਾਂ ਵੱਲੋਂ ਵਿਚਾਰ ਪ੍ਰਗਟ ਕੀਤੇ ਗਏ।