ਖੇਤਰੀ ਪ੍ਰਤੀਨਿਧ
ਪਟਿਆਲਾ, 16 ਨਵੰਬਰ
ਪਟਿਆਲਾ ਦਿਹਾਤੀ ਹਲਕੇ ਤੋਂ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਪਟਿਆਲਾ ਤੋਂ ਸਰਹਿੰਦ ਰੋਡ ਅਤੇ ਪਟਿਆਲਾ ਤੋਂ ਨਾਭਾ ਰੋਡ ਰੋਹਟੀ ਪੁਲਾਂ ਤੱਕ ਦੀ ਸੜਕ ਨੂੰ ਕੇਂਦਰ ਸਰਕਾਰ ਦੀ ਮਦਦ ਨਾਲ ਫੋਰ ਲੇਨ ਕਰਵਾਉਣ ਲਈ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ। ਭਾਜਪਾ ਆਗੂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਇਹ ਡੀਪੀਆਰ ਭਿਜਵਾ ਦੇਵੇ ਤਾਂ ਉਹ 142.52 ਕਰੋੜ ਦੇ ਇਨ੍ਹਾਂ ਪ੍ਰਾਜੈਕਟਾਂ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਰਾਬਤਾ ਸਾਧ ਕੇ ਮੁਕੰਮਲ ਕਰਵਾ ਸਕਦੇ ਹਨ। ਇਸ ’ਤੇ ਪੰਜਾਬ ਸਰਕਾਰ ਦਾ ਕੋਈ ਪੈਸਾ ਨਹੀਂ ਲੱਗੇਗਾ ਅਤੇ ਨਾ ਹੀ ਕਿਸੇ ਕਿਸਾਨ ਦੀ ਇਕ ਇੰਚ ਵੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਭਾਜਪਾ ਆਗੂ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਸੜਕਾਂ ’ਤੇ ਟ੍ਰੈਫਿਕ ਜ਼ਿਆਦਾ ਹੋਣ ਕਾਰਨ ਭਾਰੀ ਵਾਹਨਾਂ ਨੂੰ ਅਕਸਰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਹਾਦਸੇ ਵੀ ਹੁੰਦੇੇ ਰਹਿੰਦੇ ਹਨ। ਗੁਰਤੇਜ ਢਿੱਲੋਂ ਨੇ ਹੋਰ ਆਖਿਆ ਕਿ ਇਹ ਪ੍ਰੋਜੈਕਟ ਸੈਂਟਰਲ ਰੋਡ ਇਨਫ੍ਰਾਸਟਰਕਚਰ ਫੰਡ ਰਾਹੀਂ ਨੇਪਰੇ ਚਾੜਿ੍ਹਆ ਜਾਵੇਗਾ।