ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਪੰਜਾਬ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਪੰਛੀ ਨੇ ਕਾਂਗਰਸ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਦਲਿਤਾਂ ਨਾਲ ਹਰ ਪੱਖ ਤੋਂ ਵਿਤਕਰਾ ਹੋਇਆ ਹੈ, ਭਾਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਅਨੁਸੂਚਿਤ ਜਾਤੀ ’ਚੋਂ ਚਰਨਜੀਤ ਸਿੰਘ ਚੰਨੀ ਨੂੰ ਬਣਾ ਦਿੱਤਾ ਗਿਆ ਪਰ ਦਲਿਤਾਂ ਨੂੰ ਹੁਣ ਵੀ ਇਨਸਾਫ਼ ਨਹੀਂ ਮਿਲ ਰਿਹਾ। ਪੰਛੀ ਨੇ ਕਿਹਾ ਕਿ ਅਫ਼ਸੋਸ ਹੈ ਕਿ ਸ਼ਹੀਦ ਬਾਬਾ ਜੈ ਸਿੰਘ ਖਲਕਟ ਦੀ ਯਾਦਗਾਰ ਬਣਾਉਣ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਦੋ ਕਰੋੜ ਦਾ ਚੈੱਕ ਕਾਂਗਰਸ ਦੀ ਸਰਕਾਰ ਆਉਣ ’ਤੇ ਖ਼ੁਰਦ ਬੁਰਦ ਕਰ ਦਿੱਤਾ ਗਿਆ, ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਹਨੇਰੇ ਵਿੱਚ ਰੱਖ ਕੇ ਸ਼ਹੀਦਾਂ ਦੇ ਅਸਥਾਨ ਦੇ ਸਾਹਮਣੇ ਬੁਦਬੂਦਾਰ ਗੰਦੇ ਪਾਣੀ ਦਾ ਟੈਂਕ ਬਣਾ ਦਿੱਤਾ ਗਿਆ। ਇਨ੍ਹਾਂ ਬਣੇ ਬੁਦਬੂਦਾਰ ਟੈਂਕਾਂ ਤੋਂ ਇਲਾਕੇ ਦੀ ਸੰਗਤ ਵਿੱਚ ਬਹੁਤ ਰੋਸ ਹੈ। ਸ੍ਰੀ ਪੰਛੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਸੁਖਬੀਰ ਸਿੰਘ ਬਾਦਲ ਤੋਂ ਇਸ ਯਾਦਗਾਰੀ ਪ੍ਰਾਜੈਕਟ ਨੂੰ ਚਾਲੂ ਕਰਵਾਇਆ ਜਾਵੇਗਾ। -ਪੱਤਰ ਪ੍ਰੇਰਕ