ਪੱਤਰ ਪ੍ਰੇਰਕ
ਰਾਜਪੁਰਾ, 16 ਜੁਲਾਈ
ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਐਮ ਰਾਜਪੁਰਾ ਰਾਹੀਂ ਮੰਗ ਪੱਤਰ ਸੌਂਪ ਕੇ ਪਿਛਲੇ ਸਮੇਂ ਦੌਰਾਨ ਹਲਕਾ ਘਨੌਰ ਨਾਲ ਸਬੰਧਤ ਹਜ਼ਾਰਾਂ ਲੋੜਵੰਦ ਪਰਿਵਾਰਾਂ ਦੇ ਰੱਦ ਕੀਤੇ ਨੀਲੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ ਹੈ। ਇਸ ਵਫ਼ਦ ਦੀ ਅਗਵਾਈ ਟਰੇਡਿੰਗ ਵਿੰਗ ਇੰਚਾਰਜ ਹਲਕਾ ਘਨੌਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸੰਧੂ ਨਰੜੂ, ਬਲਜਿੰਦਰ ਸਿੰਘ ਸੰਧੂ ਅਬਦਲਪੁਰ, ਮਨਦੀਪ ਸਿੰਘ ਸੇਹਰੀ, ਅਮਨ ਹਾਸ਼ਮਪੁਰ, ਜੱਗਾ ਸਿੰਘ ਸਾਬਕਾ ਸਰਪੰਚ ਖਾਨਪੁਰ, ਗੁਰਤੇਜ ਸਿੰਘ ਮਹਿਮਾ, ਗੁਰਪ੍ਰੀਤ ਸਿੰਘ ਸੈਦਖੇੜੀ ਅਤੇ ਦੀਦਾਰ ਸਿੰਘ ਸਮੇਤ ਹੋਰ ਕਰ ਰਹੇ ਸਨ, ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਐੱਮ ਰਾਜਪੁਰਾ ਦੇ ਨਾਮ ਮੰਗ ਪੱਤਰ ਤਹਿਸੀਲਦਾਰ ਹਰਸਿਮਰਨ ਸਿੰਘ ਨੂੰ ਸੌਂਪ ਕੇ ਜਾਣੂ ਕਰਵਾਇਆ ਕਿ ਪਿਛਲੇ ਸਮੇਂ ਦੌਰਾਨ ਹਲਕਾ ਘਨੌਰ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬਗੈਰ ਕਿਸੇ ਜਾਂਚ-ਪੜਤਾਲ ਤੋਂ ਕਰੀਬ ਸੱਤ ਹਜ਼ਾਰ ਨੀਲੇ ਕਾਰਡ ਕੱਟੇ ਗਏ ਸਨ, ਜਿਸ ਕਾਰਨ ਹੁਣ ਉਨ੍ਹਾਂ ਕਾਰਡਧਾਰਕਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ। ਵਫਦ ਨੇ ਮੰਗ ਕੀਤੀ ਕਿ ਰੱਦ ਕੀਤੇ ਗਏ ਨੀਲੇ ਕਾਰਡ ਬਹਾਲ ਕਰ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਤੁਰੰਤ ਤਕਸੀਮ ਕਰਵਾਈਆ ਜਾਣ।