ਪਟਿਆਲਾ: ਪਟਿਆਲਾ ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਖੇਤਰਾਂ ਵਿੱਚ ਬਿਨਾਂ ਨੰਬਰ ਅਤੇ ਬਿਨਾਂ ਰਜਿਸਟਰੇਸ਼ਨ ਦੇ ਚੱਲ ਰਹੇ ਈ-ਰਿਕਸ਼ਾ ਅਤੇ ਹੋਰ ਵਾਹਨਾਂ ਸਬੰਧੀ ਬੀਜੇਪੀ ਪਟਿਆਲਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਨੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਮੌਕੇ ਕਾਂਸਲ ਨੇ ਦੱਸਿਆ ਕਿ ਬਿਨਾਂ ਨੰਬਰ ਦੇ ਵਾਹਨ ਨਾਲ ਕਿਸੇ ਵੀ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਾਵਜੂਦ ਵਾਹਨ ਸਵਾਰ ਭੱਜ ਜਾਂਦਾ ਹੈ। ਇਸ ਸਥਿਤੀ ਵਿੱਚ ਪੀੜਤ ਨੂੰ ਮਦਦ ਅਤੇ ਇਨਸਾਫ ਮਿਲਣਾ ਔਖਾ ਹੋ ਜਾਂਦਾ ਹੈ। ਜਿਸ ਕਰਕੇ ਪੁਲੀਸ ਅਤੇ ਪ੍ਰਸ਼ਾਸਨ ਨੂੰ ਵੀ ਉਸ ਵਾਹਨ ਨੂੰ ਲੱਭਣ ਵਿੱਚ ਕਾਫੀ ਭੱਜ ਦੌੜ ਕਰਨੀ ਪੈਂਦੀ ਹੈ। ਇਸ ਮੌਕੇ ਡੀਆਈਜੀ ਸਿੱਧੂ ਨੇ ਆਏ ਹੋਏ ਵਫਦ ਨੂੰ ਯਕੀਨ ਦਵਾਇਆ ਕਿ ਉਹ ਜਲਦੀ ਸਬੰਧੀ ਪੁਲੀਸ ਪ੍ਰਸ਼ਾਸਨ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਜਾਰੀ ਕਰਕੇ ਇਨ੍ਹਾਂ ’ਤੇ ਸਖਤੀ ਵਰਤਣ ਦੀ ਹਦਾਇਤ ਜਾਰੀ ਕਰਨਗੇ। -ਖੇਤਰੀ ਪ੍ਰਤੀਨਿਧ