ਖੇਤਰੀ ਪ੍ਰਤੀਨਿਧ
ਪਟਿਆਲਾ, 26 ਜੂਨ
ਅਲਿਮਕੋ ਕਾਨਪੁਰ ਅਤੇ ਰੈੱਡ ਕਰਾਸ ਜ਼ਿਲ੍ਹਾ ਅੰਗਹੀਣਤਾ ਮੁੜਬਸੇਵਾ ਕੇਂਦਰ ਪਟਿਆਲਾ ਵੱਲੋਂ ਇੰਜਨੀਅਰਜ਼ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਕਲਾਂਗ ਵਿਅਕਤੀਆਂ ਨੂੰ ਸੀ.ਐੱਸ.ਆਰ ਸਕੀਮ ਤਹਿਤ ਲੋੜੀਂਦੇ ਸਹਾਇਤਾ ਉਪਕਰਨ ਉਪਲੱਬਧ ਕਰਵਾਉਣ ਦੇ ਪਹਿਲੇ ਗੇੜ ’ਚ ਬਲਾਕ ਘਨੌਰ ਦੇ 150 ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 16.5 ਲੱਖ ਰੁਪਏ ਦੇ ਸਾਮਾਨ ਦੀ ਵੰਡ ਕੀਤੀ ਗਈ। ਡੀ.ਡੀ.ਆਰ.ਸੀ. ਪਟਿਆਲਾ ਵਿੱਚ ਕਰਵਾਏ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਮੋਟਰਾਈਜ਼ਡ ਟਰਾਈ ਸਾਈਕਲ, ਟਰਾਈ ਸਾਈਕਲ, ਵੀਲ੍ਹ ਚੇਅਰ, ਘੱਟ ਸੁਣਨ ਵਾਲੇ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਣ ਵਿਅਕਤੀਆਂ ਨੂੰ ਸਮਾਰਟ ਫੋਨ, ਦਿਵਿਆਂਗ ਬੱਚਿਆਂ ਲਈ ਐਮ.ਆਰ. ਕਿੱਟਾਂ, ਚੱਲਣ ਫਿਰਨ ਤੋਂ ਅਸਮਰਥ ਵਿਅਕਤੀਆਂ ਨੂੰ ਬਸਾਖੀਆ ਅਤੇ ਕੈਲੀਪਰ ਆਦਿ ਦੀ ਵੰਡ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਇਸ਼ਮਤ ਵਿਜੈ ਸਿੰਘ, ਏ.ਸੀ.ਯੂ.ਟੀ ਮਿਸ ਜਸਲੀਨ ਕੌਰ, ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਅਤੇ ਸੀਨੀਅਰ ਮੀਤ ਚੇਅਰਮੈਨ ਰਾਮਗੜੀਆ ਭਲਾਈ ਬੋਰਡ ਜਗਜੀਤ ਸਿੰਘ ਸੱਗੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।