ਭਵਾਨੀਗੜ੍ਹ: ਪੰਜਾਬ ਸਰਕਾਰ ਵੱਲੋਂ ਨੇੜਲੇ ਪਿੰਡ ਨਰੈਣਗੜ੍ਹ ਵਿੱਚ ਸਰਕਾਰੀ ਮਿਡਲ ਸਮਾਰਟ ਸਕੂਲ ਦਾ ਨਾਂ ਆਜ਼ਾਦੀ ਘੁਲਾਟੀਏ ਰੱਲਾ ਸਿੰਘ ਦੇ ਨਾਂ ’ਤੇ ਰੱਖੇ ਜਾਣ ’ਤੇ ਰੱਲਾ ਸਿੰਘ ਦੇ ਪੁੱਤਰ ਅਮਰਜੀਤ ਸਿੰਘ ਚੱਠਾ ਤੇ ਸਮੂਹ ਪਰਿਵਾਰ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਪਰਿਵਾਰ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਰਾਜਵਿੰਦਰ ਸਿੰਘ ਵੱਲੋਂ ਸਕੂਲ ਦੇ ਬੱਚਿਆਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਬੂਟ ਵੰਡੇ ਗਏ। ਜਗਦੀਪ ਸਿੰਘ ਗੋਗੀ ਨਰੈਣਗੜ੍ਹ ਨੇ ਬੱਚਿਆਂ ਨੂੰ ਕੋਵਿਡ ਤੋਂ ਬਚਣ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਅਮਰਜੀਤ ਸਿੰਘ’ ਜਸਬੀਰ ਸਿੰਘ ਸਰਪੰਚ, ਪ੍ਰੀਤਮ ਸਿੰਘ, ਲਖਵਿੰਦਰ ਸਿੰਘ, ਧਰਮਪਾਲ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਮਹਿੰਦਰ ਸਿੰਘ ਸੋਹੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ