ਰਾਜਪੁਰਾ: ਇੱਥੇ ਸਮਾਗਮ ਇੱਕ ਸਮਾਗਮ ’ਚ ਰਾਜਪੁਰਾ ਦੀਆਂ ਲੱਗਪਗ ਅੱਧੀ ਦਰਜਨ ਨਾਜਾਇਜ਼ ਕਾਲੋਨੀਆਂ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਸਲੱਮ ਡਿਵੈਲਪਮੈਂਟ ਸਕੀਮ ‘ਬਸੇਰਾ’ ਅਧੀਨ ਮਾਲਕਾਨਾ ਹੱਕ ਦੇ ਸਰਟੀਫਿਕੇਟ ਦਿੱਤੇ ਗਏ ਹਨ। ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ ਦੀ ਅਗਵਾਈ ਹੇਠ ਸਮਾਗਮ ਮੌਕੇ ਮੁੱਖ ਮਹਿਮਾਨ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮਿਰਚ ਮੰਡੀ, ਢੇਹਾ ਬਸਤੀ, ਸ਼ੋਰਗਿਰ ਬਸਤੀ, ਪ੍ਰਤਾਪ ਕਲੋਨੀ ਆਦਿ ਸਮੇਤ ਅੱਧੀ ਦਰਜਨ ਕਲੋਨੀਆਂ ਦੇ 1100 ਵਸਨੀਕਾਂ ਨੂੰ ਮਾਲਕੀ ਦੇ ਸਰਟੀਫਿਕੇਟ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਉਕਤ ਲੋਕਾਂ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਦੇ ਮਾਲਕ ਬਣਾ ਦਿੱਤਾ ਹੈ। ਇਸ ਮੌਕੇ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ, ਗੁਰਮੀਤ ਕੌਰ ਕੰਬੋਜ, ਪੈਪਸੂ ਬੋਰਡ ਦੇ ਵਾਈਸ ਚੇਅਰਮੈਨ ਵਿਨੈ ਨਿਰੰਕਾਰੀ, ਚੇਅਰਮੈਨ ਬਲਦੇਵ ਸਿੰਘ ਗੱਦੋਮਾਜ਼ਰਾ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਆਦਿ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ