ਪਟਿਆਲਾ: ਕਰੋਨਾਵਾਇਰਸ ਨੂੰ ਹਰਾਉਣ ਲਈ ਆਮ ਲੋਕਾਂ ਨੂੰ ਮਿਸ਼ਨ ਫ਼ਤਹਿ ਨਾਲ ਜੁੜ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਸਬ-ਰਜਿਸਟਰਾਰ ਸੰਜੀਵ ਗੌੜ ਨੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਕੋਵਿਡ-19 ਦੀ ਮਹਾਮਾਰੀ ਖ਼ਿਲਾਫ਼ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕਤਾ ਲਈ ਛਪਵਾਏ ਗਏ ਪਰਚੇ ਵੀ ਵੰਡੇ। ਉਨ੍ਹਾਂ ਕਿਹਾ ਕਿ ਸਭ ਨੂੰ ਆਪਣੇ ਮੋਬਾਈਲ ਫੋਨ ਵਿੱਚ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਪੰਜਾਬ ਐਪ ਡਾਊਨਲੋਡ ਕਰ ਕੇ ਮਿਸ਼ਨ ਫ਼ਤਿਹ ਨਾਲ ਜੁੜਨਾ ਚਾਹੀਦਾ ਹੈ। -ਖੇਤਰੀ ਪ੍ਰਤੀਨਿਧ