ਖੇਤਰੀ ਪ੍ਰਤੀਨਿਧ
ਪਟਿਆਲਾ, 9 ਨਵੰਬਰ
ਪਟਿਆਲਾ ਦੇ ਤ੍ਰਿਪੜੀ ਖੇਤਰ ਦੇ ਵਸਨੀਕ ਨਰੇਸ਼ ਕੁਮਾਰ (34) ਕਿੱਤੇ ਵਜੋਂ ਤਰਖਾਣ (ਕਾਰਪੇਂਟਰ) ਦੀ ਪੰਜਾਬ ਰਾਜ ਦੀਵਾਲੀ ਬੰਪਰ 2021 ਦੀ ਇੱਕ ਟਿਕਟ ਨੇ ਤਕਦੀਰ ਬਦਲ ਦਿੱਤੀ। ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਨਾਲ ਉਹ ਰਾਤੋ ਰਾਤ ਕਰੋੜਪਤੀ ਬਣ ਗਿਆ। ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਇਨਾਮ ਉਸ ਲਈ ਚਮਤਕਾਰ ਤੋਂ ਘੱਟ ਨਹੀਂ ਹੈ ਕਿਉਂਕਿ ਉਸ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਇਸ ਕਦਰ ਉਹ ਇਕ ਦਿਨ ਇੰਨਾ ਵੱਡਾ ਇਨਾਮ ਜਿੱਤੇਗਾ। ਉਸ ਨੇ ਕਿਹਾ, ‘‘ਮੇਰੇ ਕੋਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ਬਦ ਨਹੀਂ ਹਨ।’’ ਸਭ ਤੋਂ ਪਹਿਲਾਂ ਤਾਂ ਉਹ ਇਨਾਮੀ ਰਾਸ਼ੀ ਨਾਲ ਨਵਾਂ ਮਕਾਨ ਬਣਾਵੇਗਾ। ਨਰੇਸ਼ ਨੇ ਕਿਹਾ ਕਿ ਇਨਾਮੀ ਰਾਸ਼ੀ ਲੈਣ ਲਈ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਇਸ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਹੈ ਕਿ ਇਨਾਮੀ ਰਾਸ਼ੀ ਉਸ ਦੇ ਬੈਂਕ ਖਾਤੇ ਵਿੱਚ ਜਲਦੀ ਜਮ੍ਹਾਂ ਕਰਵਾ ਦਿੱਤੀ ਜਾਵੇਗੀ।