ਪਟਿਆਲਾ (ਖੇਤਰੀ ਪ੍ਰਤੀਨਿਧ):
ਡੈਮੋਕਰੈਟਿਕ ਟੀਚਰਜ਼ ਫਰੰਟ ਪਟਿਆਲਾ ਨੇ ਅੱਜ ਮੁੱਖ ਮੰਤਰੀ ਦੇ ਫੀਲਡ ਅਫਸਰ ਨਵਦੀਪ ਸਿੰਘ ਰਾਹੀਂ ਮੰਗਾਂ ਸਬੰਧੀ ‘ਸਵਾਲਨਾਮਾ’ ਮੁੱਖ ਮੰਤਰੀ ਨੂੰ ਭੇਜਿਆ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ ਖਾਂਗ ਅਤੇ ਵਿੱਤ ਸਕੱਤਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਅਤੇ ‘ਬਦਲਾਅ’ ਵਾਲੇ ਅਖੌਤੀ ਨਾਅਰਿਆਂ ਦੇ ਉਲਟ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਹੱਲ ਨਹੀਂ ਹੋਈਆਂ ਹਨ। ਇਸ ਕਰਕੇ 3 ਨਵੰਬਰ ਨੂੰ ਗਿੱਦੜਬਾਹਾ, 8 ਨੂੰ ਬਰਨਾਲਾ ਅਤੇ ਚੱਬੇਵਾਲ ਵਿੱਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਸਵਾਲਨਾਮੇ ਵਿੱਚ ਮੰਗਾਂ ਸਬੰਧੀ ਸਵਾਲ ਪੁੱਛੇ ਗਏ ਹਨ।