ਰਾਜਪੁਰਾ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਸ਼ਾਮਦੂ ਕੈਂਪ ਵਿੱਚ ਫੈਲੇ ਪੇਚਸ਼ ਤੋਂ ਝੰਬੇ ਲੋਕਾਂ ਨੂੰ ਰਾਹਤ ਮਿਲਣ ਲੱਗੀ ਹੈ। ਪਿੰਡ ਵਿੱਚ ਹੁਣ ਪੇਚਸ਼ ਦੀ ਸਥਿਤੀ ਕਾਬੂ ਹੇਠ ਹੈ। ਐੱਸ.ਐੱਮ.ਓ. ਰਾਜਪੁਰਾ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅੱਜ ਹਸਪਤਾਲ ਵਿੱਚ ਸ਼ਾਮਦੂ ਕੈਂਪ ਤੋਂ ਪੇਚਸ਼ ਦੇ ਤਿੰਨ ਨਵੇਂ ਸ਼ੱਕੀ ਮਰੀਜ਼ ਦਾਖਲ ਹੋਏ ਹਨ। ਇਸ ਸਮੇਂ ਹਸਪਤਾਲ ਵਿੱਚ 15 ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਆਂਗਨਵਾੜੀ ਸੈਂਟਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਜਾਰੀ ਹੈ ਜਿੱਥੇ ਸਿਹਤ ਦੀ ਜਾਂਚ ਕਰ ਕੇ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਪਾਣੀ ਉਬਾਲ ਕੇ ਪੀਣ ਨੂੰ ਤਰਜੀਹ ਦਿੱਤੀ ਜਾਵੇ।