ਖੇਤਰੀ ਪ੍ਰਤੀਨਿਧ
ਪਟਿਆਲਾ, 5 ਜੂਨ
ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਅਤੇ ਨਹਿਰੂ ਯੂਵਾ ਕੇਂਦਰ ਪਟਿਆਲਾ ਨੇ ਮਿਲ ਕੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਫੋਕਲ ਪੁਆਇੰਟ ਪਟਿਆਲਾ ਵਿੱਚ ਗੁਰੂ ਕਾ ਬਾਗ ਵਿੱਚ ਵਣ ਮਹਾਉਤਸਵ ਪ੍ਰੋਗਰਾਮ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਫਕੀਰ ਚੰਦ ਸ਼ਰਮਾ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਨਹਿਰੂ ਯੂਵਾ ਕੇਂਦਰ ਦੇ ਕੁਆਰਡੀਨੇਟਰ ਹਰਮਨਦੀਪ ਕੌਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਅਕਾਊਂਟੈਂਟ ਅਮਰਜੀਤ ਕੌਰ ਪੁੱਜੇ। ਇਸ ਮੌਕੇ ਕਲੱਬ ਦੇ ਪ੍ਰਧਾਨ ਇੰਜਨੀਅਰ ਆਕਰਸ਼ ਸ਼ਰਮਾ ਅਤੇ ਸਕੱਤਰ ਇੰਜਨੀਅਰ ਰੋਬਿਨ ਸਿੰਘ, ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਸਮੇਤ ਕਈ ਹੋਰ ਪਤਵੰਤੇ ਅਤੇ ਅਹੁਦੇਦਾਰ ਵੀ ਮੌਜੂਦ ਸਨ।
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਨਵੀਂ ਉਮੀਦ ਫਾਊਂਡੇਸ਼ਨ ਵੱਲੋਂ ਦਿੜ੍ਹਬਾ ਦੇ ਸ਼ਮਸ਼ਾਨ ਘਾਟ ਅਤੇ ਹੋਰ ਵੱਖ-ਵੱਖ ਥਾਵਾਂ ’ਤੇ 300 ਦੇ ਕਰੀਬ ਰਵਾਇਤੀ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ ਅਤੇ ਬੂਟੇ ਲਗਾਉਣ ਦੀ ਸ਼ੁਰੂਆਤ ਮੁੱਖ ਮਹਿਮਾਨ ਤੌਰ ’ਤੇ ਪੁੱਜੇ ਡੀਐੱਸਪੀ ਡਾ. ਮੋਹਿਤ ਅਗਰਵਾਲ ਦਿੜ੍ਹਬਾ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪ੍ਰਤੀਕ ਜਿੰਦਲ ਐੱਸਐੱਚਓ ਥਾਣਾ ਦਿੜ੍ਹਬਾ, ਨਵੀਂ ਉਮੀਦ ਫਾਊਂਡੇਸ਼ਨ ਦੇ ਚੇਅਰਮੈਨ ਡਾ. ਰਾਜਿੰਦਰ ਸਿੰਘ ਗਿੱਲ, ਪ੍ਰਧਾਨ ਨਿਰਮਲ ਸਿੰਘ, ਸੁਖਵੰਤ ਸਿੰਘ ਐਕਸੀਅਨ ਬਿਜਲੀ ਨਿਗਮ ਹਾਜ਼ਰ ਸਨ।
ਮੂਨਕ (ਪੱਤਰ ਪ੍ਰੇਰਕ): ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਸ਼ਾਂਤ ਗੌਤਮ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੂਨਕ ਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਗਏ ਅਤੇ ਲੋਕਾਂ ਨੂੰ ਯਾਗਰੂਕ ਜਾਗਰੂਕ ਕੀਤਾ ਗਿਆ।
ਰਾਜਪੁਰਾ (ਪੱਤਰ ਪ੍ਰੇਰਕ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਸ਼ਾਮਦੂ ਵਿੱਚ ਵਿਭਾਗ ਦੀ ਆਈ.ਈ.ਸੀ ਸਪੈਸ਼ਲਿਸਟ ਸੰਗੀਤਾ ਤ੍ਰਿਪਾਠੀ ਅਤੇ ਵੀ.ਆਰ.ਸੀ ਰੁਪਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਬੁਲਾਰਿਆਂ ਨੇ ਪਿੰਡ ਵਾਸੀਆਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿੱਚ ਬੂਟੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ। ਇਸ ਮੌਕੇ ਕਾਲਜ ਵਾਈਸ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ‘ਵਿਸ਼ਵ ਵਾਤਾਵਰਨ ਦਿਵਸ ਧਰਤੀ ’ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵਾਤਾਵਰਨ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਗਿਆ।
ਅਮਰਗੜ੍ਹ (ਪੱਤਰ ਪ੍ਰੇਰਕ): ਕਮਿਊਨਿਟੀ ਹੈਲਥ ਸੈਂਟਰ ਵਿੱਚ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਬੂਟਾ ਲਗਾਉਂਦਿਆਂ ਕਿਹਾ ਕਿ ਹਰ ਇੱਕ ਨੂੰ ਹਰ ਸਾਲ ਘੱਟੋ ਘੱਟ ਇੱਕ ਬੂਟਾ ਜ਼ਰੂਰ ਲਗਾ ਕੇ ਉਸ ਦੀ ਦੇਖ ਭਾਲ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਗੜੀਆਂ ਵਿੱਚ ਪ੍ਰਿੰਸੀਪਲ ਨਰੇਸ਼ ਕੁਮਾਰ ਦੀ ਦੇਖ ਰੇਖ ਹੇਠ ਵਾਤਾਵਰਨ ਦਿਵਸ ਮਨਾਇਆ ਗਿਆ।