ਪਟਿਆਲਾ (ਪੱਤਰ ਪ੍ਰੇਰਕ): ਭਗਵਾਨ ਸ੍ਰੀ ਵਿਸ਼ਵਕਰਮਾ ਚੈਰੀਟੇਬਲ, ਐਜੂਕੇਸ਼ਨ ਅਤੇ ਵੈੱਲਫੇਅਰ ਟਰੱਸਟ ਲਾਹੌਰੀ ਗੇਟ ਵੱਲੋਂ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਵਿਧਾਇਕ ਡਾ. ਬਲਬੀਰ ਸਿੰਘ ਪੁੱਜੇ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਅੱਗੇ ਜਗਤ ਦੀਆਂ ਸਮੁੱਚੀਆਂ ਸੰਗਤਾਂ ਦਾ ਸਿਰ ਝੁਕਦਾ ਹੈ, ਜਿਨ੍ਹਾਂ ਵੱਲੋਂ ਹਰ ਵਿਅਕਤੀ ਨੂੰ ਕਿਰਤ ਕਰਨ ਦਾ ਉਪਦੇਸ਼ ਗਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜਿੱਥੇ ਚੰਗੇ ਸ਼ਿਲਪਕਾਰ ਸਨ ਉੱਥੇ ਉਨ੍ਹਾਂ ਨੂੰ ਭਵਨ ਕਲਾਂ ਨਿਰਮਾਣ ਦਾ ਮੋਢੀ ਵੀ ਮੰਨਿਆ ਜਾਂਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਇੱਕ ਨੂਰੀ ਜੋਤ ਦੇ ਰੂਪ ਵਿੱਚ ਸੰਸਾਰ ਤੇ ਆਏ ਅਤੇ ਹੁਨਰ, ਕਲਾ ਤੇ ਵਿਗਿਆਨ ਨੂੰ ਵਿਕਸਿਤ ਕੀਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਸਮੇਤ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਅਤੇ ਟਰੱਸਟ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਇਸ ਦੌਰਾਨ ਪਿੰਡ ਰੱਖੜਾ ਵਿਚ ਬਾਬਾ ਬਾਲ ਜਤੀ ਦੇ ਮੰਦਰ ਵਿਚ ਅੱਜ ਭਗਵਾਨ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ।