ਗੁਰਨਾਮ ਸਿੰਘ ਚੌਹਾਨ
ਪਾਤੜਾਂ, 22 ਨਵੰਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਟੌਲ ਪਲਾਜ਼ੇ ਉੱਤੇ ਲਾਇਆ ਗਿਆ ਧਰਨਾ ਅੱਜ 49ਵੇਂ ਦਿਨ ਜਾਰੀ ਰਿਹਾ। ਇਸੇ ਦੌਰਾਨ ਕਿਸਾਨਾਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਕਿ ਕੇਂਦਰ ਵੱਲੋਂ ਅਪਣਾਇਆ ਜਾ ਰਿਹਾ ਵਤੀਰਾ ਕਿਸਾਨ ਵਿਰੋਧੀ ਹੈ, ਜਿਸ ਦੇ ਮੱਦੇਨਜ਼ਰ ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੇ ਸਾਂਝੇ ਸੰਘਰਸ਼ ਤਹਿਤ ਦਿੱਲੀ ਜਾਣ ਦੀਆਂ ਤਿਆਰੀਆਂ ਹਲਕਾ ਸ਼ੁਤਰਾਣਾ ਵਿੱਚ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ, ਸਾਹਿਬ ਸਿੰਘ ਦੁਤਾਲ, ਸੂਬੇਦਾਰ ਨਰਾਤਾ ਸਿੰਘ, ਸੁਖਦੇਵ ਸਿੰਘ ਹਰਿਆਓ, ਨਸੀਬ ਸਿੰਘ ਪੈਂਦ ਹਾਜ਼ਰ ਸਨ।