ਘਨੌਰ: ਇਸ ਖੇਤਰ ਦੇ ਪਿੰਡ ਅਜਰਾਵਰ ਵਿੱਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਿੱਲੀ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨੀਸ਼ਾ ਰਾਣੀ, ਮੀਨੂੰ ਅਤੇ ਗੁਰਵਿੰਦਰ ਕੌਰ ਦੀ ਅਗਵਾਈ ਵਿੱਚ ਕਿਸਾਨ ਅੰਦੋਲਨ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੈਲੀ ਕੱਢੀ ਗਈ।ਇਸ ਮੌਕੇ ਕੁਲਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਧਰਮਪਾਲ ਸਿੰਘ ਸੀਲ, ਤਰਸ਼ੇਮ ਚੰਦ, ਗੁਰਜੀਤ ਸਿੰਘ ਅਤੇ ਸੁਖਜੀਤ ਸਿੰਘ ਸਮੇਤ ਹੋਰਨਾਂ ਨੇ ਕੌਮਾਂਤਰੀ ਮਹਿਲਾ ਦਿਵਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ਵਿੱਚ ਔਰਤਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅੋਰਤਾਂ ਨੂੰ ਆਪਣੇ ਹੱਕਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਅਤਿ ਜ਼ਰੂਰੀ ਹੈ। -ਪੱਤਰ ਪ੍ਰੇਰਕ