ਨਿੱਜੀ ਪੱਤਰ ਪ੍ਰੇਰਕ
ਨਾਭਾ, 16 ਮਾਰਚ
ਇੱਥੇ ਦਸਵੀਂ ਜਮਾਤ ਵਿਚ ਪੜ੍ਹਦੀ 15 ਸਾਲਾ ਲੜਕੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤਾ ਦੇ ਪਿਤਾ ਦੇ ਦੱਸਣ ਮੁਤਾਬਕ ਲੜਕੀ ਕੁਝ ਦਿਨਾਂ ਤੋਂ ਘਬਰਾਈ ਹੋਈ ਸੀ। ਜਦੋਂ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੀ ਕਿਸੇ ਵੀਡੀਓ ਦੇ ਆਧਾਰ ’ਤੇ ਉਸ ਨੂੰ ਡਰਾ ਕੇ ਪੰਜ ਵਿਅਕਤੀਆਂ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਮੁਲਜ਼ਮਾਂ ’ਚੋਂ ਇੱਕ ਨਬਾਲਗ ਹੈ। ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਪੜਤਾਲ ਕੀਤੀ ਜਾ ਰਹੀ ਹੈ ਤੇ ਪੁਲੀਸ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 376 ਆਈਪੀਸੀ, ਸੈਕਸ਼ਨ 6 ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।