ਘਨੌਰ: ਪਿੰਡ ਭੂਰੀਮਾਜਰਾ ਵਿੱਚ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ, ਸੰਤ ਮਨਮੋਹਨ ਸਿੰਘ ਵਾਰਨ ਵਾਲੇ ਅਤੇ ਸੰਤ ਸਵਰਨ ਸਿੰਘ ਸ਼ੈਦਖੇੜੀ ਤੇ ਸਮੂਹ ਸੰਤ ਸਮਾਜ ਵੱਲੋਂ ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਦੀ ਯਾਦ ਵਿੱਚ ਬਣਨ ਵਾਲੇ ਰਾਜਪੂਤ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਜਲਾਲਪੁਰ ਨੇ ਕਿਹਾ ਕਿ ਰਾਜਪੂਤ ਭਵਨ ਦੀ ਮੁੱਢਲੀ ਉਸਾਰੀ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਹੋ ਗਈ ਹੈ ਅਤੇ ਇੱਕ ਕਰੋੜ ਰੁਪਏ ਜਲਦੀ ਹੀ ਜਾਰੀ ਹੋ ਜਾਣਗੇ। ਇਸ ਮੌਕੇ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਗਗਨਦੀਪ ਸਿੰਘ ਜੌਲੀ, ਸੰਤ ਪ੍ਰੀਤਮ ਸਿੰਘ, ਸਾਬਕਾ ਹੈੱਡ ਗ੍ਰੰਥੀ ਦਿਲਬਾਗ ਸਿੰਘ, ਜਥੇਦਾਰ ਮੋਹਨ ਸਿੰਘ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ