ਖੇਤਰੀ ਪ੍ਰਤੀਨਿਧ
ਪਟਿਆਲਾ, 17 ਜੂਨ
ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾਈ ਆਗੂ ਹਰਕੇਸ਼ ਵਿੱਕੀ ਦੀ ਅਗਵਾਈ ਹੇਠਾਂ ਅੱਜ ਇੱਥੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਟਿਆਲਾ ਦੇ ਮੁੱਖ ਬੱਸ ਅੱਡੇ ਦੇ ਦੋਵੇਂ ਗੇਟ ਬੰਦ ਕਰ ਦਿੱਤੇ। ਇਸ ਕਾਰਨ ਸਵਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਪੀਆਰਟੀਸੀ ਸਮੇਤ ਕੁਝ ਪ੍ਰਾਈਵੇਟ ਬੱਸਾਂ ਦੇ ਟਾਈਮ ਵੀ ਮਿਸ ਹੋਏ ਅਤੇ ਕਈ ਅੱਗੇ ਪਿੱਛੇ ਹੋ ਗਏ। ਸੂਬਾਈ ਆਗੂ ਹਰਕੇਸ਼ ਵਿੱਕੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਮਈ ਮਹੀਨੇ ਦੀ ਤਨਖਾਹ ਵੀ ਨਹੀਂ ਮਿਲੀ ਜਿਸ ਕਾਰਨ ਉਹ ਪ੍ਰੇਸ਼ਾਨ ਹਨ।