ਸੁਨਾਮ ਊਧਮ ਸਿੰਘ ਵਾਲਾ: ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਕੁਇਜ਼ ਵਿੱਚ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੋਹਰੀ ਸਥਾਨ ਹਾਸਲ ਕੀਤੇ ਹਨ। ਪ੍ਰਿੰਸੀਪਲ ਨੀਲਮ ਰਾਣੀ ਨੇ ਦੱਸਿਆ ਕਿ ਸੰਦੀਪ ਕੌਰ (ਬਾਰ੍ਹਵੀਂ) ਨੇ ਦੂਜਾ ਅਤੇ ਇਸੇ ਜਮਾਤ ਦੀ ਕੋਮਲ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਨੂੰ ਕ੍ਰਮਵਾਰ 500 ਅਤੇ 300 ਰੁਪਏ ਦੇ ਨਗਦ ਇਨਾਮ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਿਆ ਗਿਆ। ਇਸ ਮੌਕੇ ਵਿਦਿਆਰਥਣਾਂ ਦੀ ਤਿਆਰੀ ਕਰਵਾਉਣ ਵਾਲ਼ੇ ਅਧਿਆਪਕ ਨਿਰਭੈ ਸਿੰਘ ਲੈਕਚਰਾਰ ਪੰਜਾਬੀ ਤੇ ਤਾਰਾ ਸਿੰਘ ਲੈਕਚਰਾਰ ਫਿਜੀਕਲ ਐਜੂਕੇਸ਼ਨ ਵੀ ਮੌਜੂਦ ਸਨ। -ਪੱਤਰ ਪ੍ਰੇਰਕ