ਪੱਤਰ ਪ੍ਰੇਰਕ
ਪਾਤੜਾਂ, 16 ਮਾਰਚ
ਅਕਾਲੀ ਦਲ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਦਾ ਢਾਂਚਾ ਗਠਿਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸ਼ਤਰਾਣਾ ਨੂੰ ਮਾਣ ਦਿੰਦਿਆਂ ਐੱਸਜੀਪੀਸੀ ਦੇ ਮੈਂਬਰ ਨਿਰਮਲ ਸਿੰਘ ਹਰਿਆਊ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਹਲਕਾ ਸ਼ੁਤਰਾਣਾ ਵਿੱਚ ਖੁਸ਼ੀ ਦੀ ਲਹਿਰ ਹੈ। ਅਜੈਬ ਸਿੰਘ ਮੱਲ੍ਹੀ, ਹਰਦੀਪ ਸਿੰਘ, ਨਿਧਾਨ ਸਿੰਘ ਜੈਖਰ, ਸਾਬਕਾ ਸਰਪੰਚ ਕਾਰਜ ਸਿੰਘ ਅਤੇ ਸਤਨਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ‘ਤੇ ਚੋਣਾਂ ਲੜ ਕੇ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਹਰਿਆਊ ਦੀ ਨਿਯੁਕਤੀ ’ਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਵੀ ਕੀਤਾ ।
ਅਮਰਗੜ੍ਹ ’ਚ ਬਾਦਲ ਦੀ ਰੈਲੀ 22 ਨੂੰ
ਅਮਰਗੜ੍ਹ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ 22 ਮਾਰਚ ਨੂੰ ਸੁਖਬੀਰ ਸਿੰਘ ਬਾਦਲ ਦੀ ਅਮਰਗੜ੍ਹ ਵਿੱਚ ਰੈਲੀ ਦੇ ਸਬੰਧ ਵਿੱਚ ਪਿੰਡ ਨੰਗਲ ਵਿੱਚ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਮਨੀ ਦੀ ਪ੍ਰਧਾਨਗੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਅਮਰਗੜ੍ਹ ਰੈਲੀ ਲਈ ਵਧ ਤੋ ਵੱਧ ਇਕੱਠ ਕਰਨ ਲਈ ਕੀਤੀ ਗਈ। ਇਸ ਮੌਕੇ ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ ਨੇ ਵਿਸ਼ਵਾਸ ਦਿਵਾਇਆ ਕਿ ਪਿੰਡ ਨੰਗਲ ਤੋਂ ਭਾਰੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸਾਮਲ ਹੋਣਗੇ। ਮੀਟਿੰਗ ਵਿੱਚ ਸੀਨੀਅਰ ਆਗੂ ਦਿਲਬਾਗ ਸਿੰਘ ਖੇੜੀ ਸੋਢੀਆਂ, ਕੁਲਦੀਪ ਸਿੰਘ ਪੇਂਟੂ, ਪੰਚ ਹਰਜੀਤ ਸਿੰਘ, ਪੰਚ ਕੁਲਵੰਤ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ, ਪੰਚ ਹਾਕਮ ਸਿੰਘ,ਜਗਤਾਰ ਸਿੰਘ, ਗੁਰਮੀਤ ਸਿੰਘ ਗੁਰਪ੍ਰੀਤ ਸਿੰਘ ਹਾਜ਼ਰ ਸਨ।