ਪੱਤਰ ਪ੍ਰੇਰਕ
ਸੰਦੌੜ, 22 ਮਈ
‘ਏਕ ਭਾਰਤ ਸ੍ਰੇਸ਼ਟ ਭਾਰਤ’ ਮਿਸ਼ਨ ਤਹਿਤ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿੱਚ ‘ਹੱਸਦਾ ਪੰਜਾਬ, ਮੇਰਾ ਖ਼ੁਆਬ’ ਸਿਰਲੇਖ ਦੇ ਅਧੀਨ ਪੰਜਾਬ ਦੀਆਂ ਲੋਕ ਖੇਡਾਂ ਕਰਵਾਈਆਂ ਗਈਆਂ। ਇਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।
ਇਹ ਖੇਡ ਸਮਾਗਮ ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਾਜਿੰਦਰ ਕੁਮਾਰ ਦੀ ਅਗਵਾਈ ਅਤੇ ਨੋਡਲ ਅਫ਼ਸਰ ਡਾ. ਕਪਿਲ ਦੇਵ ਗੋਇਲ, ਡਾ. ਹਰਮਨ ਸਿੰਘ ਅਤੇ ਪ੍ਰੋ. ਪਰਦੀਪ ਕੌਰ ਦੀ ਦੇਖਰੇਖ ਹੇਠ ਹੋਇਆ। ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਆਪਣੇ ਸਮਾਜ ਅਤੇ ਸੱਭਿਆਚਾਰ ਦੇ ਮਹੱਤਵ ਬਾਰੇ ਦੱਸਿਆ ਅਤੇ ਆਪਣੇ ਵਿਰਸੇ ਅਤੇ ਲੋਕ ਖੇਡਾਂ ਨੂੰ ਅੱਗੇ ਆਉਣ ਵਾਲੀਆਂ ਪੀੜੀਆਂ ਤੱਕ ਲੈ ਕੇ ਜਾਣ ਦੀ ਗੱਲ ਆਖੀ।
ਇਸ ਮੌਕੇ ਪੀਚੋ, ਕਿੱਕਲੀ, ਕੋਟਲਾ ਛਪਾਕੀ, ਰੱਸੀ ਟੱਪਣਾ ਆਦਿ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਬੜੇ ਹੀ ਚਾਅ ਅਤੇ ਆਨੰਦ ਨਾਲ ਭਾਗ ਲਿਆ । ਇਸ ਮੌਕੇ ਡਾ. ਕਰਮਜੀਤ ਕੌਰ, ਡਾ. ਬਚਿੱਤਰ ਸਿੰਘ, ਪ੍ਰੋ. ਕੁਲਦੀਪ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਪ੍ਰਭਜੋਤ ਕੌਰ, ਪ੍ਰੋ ਗੁਰਪ੍ਰੀਤ ਸਿੰਘ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ।