ਰਾਜਪੁਰਾ (ਪੱਤਰ ਪ੍ਰੇਰਕ): ਪਟਿਆਲਾ ਦੇ ਸਿਵਲ ਸਰਜਨ ਡਾ.ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸਐੱਮਓ ਹਰਪਾਲਪੁਰ ਡਾ. ਰਵਿੰਦਰ ਸਿੰਘ ਰਿਸ਼ੀ ਦੀ ਅਗਵਾਈ ਵਿੱਚ ਪੀਐੱਚਸੀ ਹਰਪਾਲਪੁਰ ਵਿੱਚ ਵਰਲਡ ਹੈਪੇਟਾਈਟਸ ਡੇਅ ਮਨਾਇਆ ਗਿਆ। ਇਸ ਮੌਕੇ ਐਸਐਮਓ ਨੇ ਦੱਸਿਆ ਕਿ ਹੈਪੇਟਾਈਟਸ ਅਸਲ ਵਿੱਚ ਹੈਪੇਟਾਈਟਸ ਏ ਵਾਇਰਸ (ਐਚਏਵੀ) ਰਾਹੀਂ ਫੈਲਦਾ ਹੈ। ਇਸ ਤੋਂ ਇਲਾਵਾ ਇਸ ਦੇ ਹੋਰ ਸਟ੍ਰੇਨ ਬੀ, ਸੀ, ਡੀ ਤੇ ਈ ਹੁੰਦੇ ਹਨ, ਜੋ ਮੁੱਖ ਤੌਰ ਉੱਤੇ ਲਿਵਰ ਨੂੰ ਪ੍ਰਭਾਵਿਤ ਕਰਦੇ ਹਨ। ਇਸ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਜੀ ਕੱਚਾ ਹੋਣਾ, ਜੋੜਾਂ ਵਿੱਚ ਦਰਦ, ਢਿੱਡ ਪੀੜ ਤੇ ਪੀਲੀਆ ਸ਼ਾਮਲ ਹਨ। ਇਸ ਮੌਕੇ ਡਾ. ਨਿਪੁੰਨ ਗੁਪਤਾ, ਡਾ.ਦੀਕਸ਼ਾ ਪੁਰੀ, ਸੀਐਚਓ ਅਮਨਦੀਪ ਕੌਰ, ਐਲਐਚਵੀ ਹਰਜੀਤ ਕੌਰ ਹਾਜ਼ਰ ਸਨ।
ਪਟਿਆਲਾ (ਖੇਤਰੀ ਪ੍ਰਤੀਨਿਧ): ਸੀਨੀਅਰ ਮੈਡੀਕਲ ਅਫਸਰ ਡਾ. ਵਰਿੰਦਰ ਗਰਗ ਦੀ ਰਹਿਨੁਮਾਈ ਵਿੱਚ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਵਿਸ਼ਵ ਹੈਪੇਟਾਈਟਸ ਦਿਸਵ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਵਰਿੰਦਰ ਗਰਗ ਨੇ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ, ਜਿਹੜੀ ਕਿ ਹੈਪੇਟਾਈਟਸ ਵਾਇਰਸ ਨਾਲ ਫੈਲਦੀ ਹੈ, ਜੋ ਬਹੁਤ ਖਤਰਨਾਕ ਅਤੇ ਜਾਨਲੇਵਾ ਹੋ ਸਕਦੀ ਹੈ।