ਪਾਤੜਾਂ: ‘ਆਪ’ ਦੀ ਰਾਜ ਇਕਾਈ ਵੱਲੋਂ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਨਵਨਿਯੁਕਤ ਪ੍ਰਧਾਨ ਮੇਘ ਰਾਜ ਸ਼ੇਰਮਾਜਰਾ ਦਾ ਵਿਧਾਨ ਸਭਾ ਹਲ਼ਕਾ ਸ਼ੁਤਰਾਣਾ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਾਰਟੀ ਵਾਲੰਟੀਅਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜੁਟ ਜਾਣ ਦਾ ਸੱਦਾ ਦਿੰਦਿਆਂ ਪਾਰਟੀ ਲਈ ਤਨ ਮਨ ਤੋਂ ਸੇਵਾ ਕਰਨ ਦੀ ਅਪੀਲ ਕੀਤੀ। ਸ੍ਰੀ ਸ਼ੇਰਮਾਜਰਾ ਨੇ ਕਿਹਾ ਕਿ ‘ਆਪ’ ਸੰਘਰਸ਼ ਵਿੱਚੋਂ ਨਿਕਲੀ ਹੋਈ ਪਾਰਟੀ ਹੈ ਜਦੋਂਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਅਕਾਲੀ ਭਾਜਪਾ ਤੇ ਕਾਂਗਰਸ ਨੇ ਲੋਕਾਂ ਨੂੰ ਹੁਣ ਤੱਕ ਰੱਜ ਕੇ ਲੁੱਟਿਆ ਤੇ ਕੁੱਟਿਆ ਹੈ। ‘ਆਪ’ ਆਗੂਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜੁੱਟ ਜਾਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਪਾਰਟੀ ਨੇ ਹਾਲੇ ਤੱਕ ਕਿਸੇ ਵੀ ਉਮੀਦਵਾਰ ਨੂੰ ਕੋਈ ਟਿਕਟ ਨਹੀਂ ਦਿੱਤੀ ਪਰ ਆਮ ਲੋਕ ‘ਆਪ’ ਦੀ ਸਰਕਾਰ ਲਿਆਉਣ ਲਈ ਲੋਕ ਕਾਹਲੇ ਹਨ। -ਪੱਤਰ ਪ੍ਰੇਰਕ