ਖੇਤਰੀ ਪ੍ਰ੍ਤੀਨਿਧ
ਪਟਿਆਲਾ, 16 ਅਕਤੂਬਰ
ਸਹਾਇਕ ਥਾਣੇਦਾਰ ਰਣਧੀਰ ਸਿੰਘ ਧੀਰਾ ਦੀ ਅਗਵਾਈ ਹੇਠ ਮੁਖਬਰੀ ਦੇ ਆਧਾਰ ’ਤੇ ਕੀਤੀ ਗਈ ਇੱਕ ਕਾਰਵਾਈ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਪਿੰਡ ਲਗੜੋਈ ਦੇ ਬਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਚਰਨਜੀਤ ਕੌਰ ਵਜੋਂ ਹੋਈ ਹੈ ਜਿਨ੍ਹਾਂ ਖਿਲਾਫ਼ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਐੱਸਐੱਚਓ ਜਸਪ੍ਰੀਤ ਸਿੰਘ ਕਾਹਲੋਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਰਣਧੀਰ ਸਿੰਘ ਅਤੇ ਪੁਲੀਸ ਟੀਮ ਵੱਲੋਂ ਸੂਲਰ ਰੋਡ ’ਤੇ ਨਾਕਾ ਲਾ ਕੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਮੋਟਰਸਾਈਕਲ ’ਤੇ ਜਾ ਰਹੇ ਇੱਕ ਵਿਅਕਤੀ ਅਤੇ ਮਹਿਲਾ ਨੂੰ ਰੋਕਿਆ ਗਿਆ ਜਿਨ੍ਹਾਂ ਦੀ ਤਲਾਸ਼ੀ ’ਤੇ ਚਾਰ ਸੌ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।