ਪਾਤੜਾਂ: ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਵਿਚ ਉਸਾਰੇ ਗਏ ਜਨਤਕ ਪਖਾਨਿਆਂ ਦਾ ਉਦਘਾਟਨ ਕਰਨ ਉਪਰੰਤ ਨਗਰ ਪੰਚਾਇਤ ਪਾਤੜਾਂ ਦੇ ਪ੍ਰਧਾਨ ਰਣਵੀਰ ਸਿੰਘ ਨੇ ਕਿਹਾ ਕਿ ਕਈ ਦਹਾਕੇ ਪਹਿਲਾਂ ਪੁਰਾਣੇ ਬੱਸ ਅੱਡੇ ਵਿਚ ਬਣਾਏ ਜਨਤਕ ਪਖਾਨਿਆਂ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਸੀ। ਇਸ ਕਰ ਕੇ ਨਗਰ ਪੰਚਾਇਤ ਵੱਲੋਂ ਕੁੱਝ ਸਮਾਂ ਪਹਿਲਾਂ ਨਵੇਂ ਪਖਾਨੇ ਬਣਾਉਣ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਹੋ ਚੁੱਕੀ ਹੈ। ਸ਼ਹਿਰ ਦੇ ਜਾਖਲ ਰੋਡ ’ਤੇ ਇੰਟਰਲੌਕਿੰਗ ਦੇ ਨਾਲ-ਨਾਲ ਗਲੀਆਂ ਵਿੱਚ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੀ ਕਾਰਜਸਾਧਕ ਅਫ਼ਸਰ ਬਲਜਿੰਦਰ ਕੌਰ, ਰਾਮ ਸਿੰਘ ਅਤੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ