ਖੇਤਰੀ ਪ੍ਰਤੀਨਿਧ
ਪਟਿਆਲਾ, 22 ਸਤੰਬਰ
‘ਆਪ’ ਦੇ ਬਹਾਦਰਗੜ੍ਹ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਘੁੰਮਣ ਦੀ ਨਿਗਰਾਨੀ ਹੇਠਾਂ ਨੇੜਲੇ ਪਿੰਡ ਸ਼ੇਖਪੁਰਾ ਕੰਬੋਆ ਵਿੱਚ ਮੁਕੰਮਲ ਹੋਏ 79.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਦੇ ਦਿੱਲੀ ਗਏ ਹੋਣ ਕਰ ਕੇ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਇੱਕ-ਇੱਕ ਕਰ ਕੇ ਪੂਰੇ ਕੀਤੇ ਜਾ ਰਹੇ ਹਨ। ਹਲਕਾ ਸਨੌਰ ਦੇ ਪਿੰਡਾਂ ਵਿੱਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ।
ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਘੁੰਮਣ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਉਪਰੰਤ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਹੁਣ ਇਹ ਕੰਮ ਲਗਪਗ ਮੁਕੰਮਲ ਹੋ ਗਏ ਹਨ। ਇਸ ਮੌਕੇ ਸ਼ੇਖੂਪੁਰਾ ਐਨਕਲੇਵ ਵਿੱਚ ਜਲ ਸਪਲਾਈ ਤੇ ਗਲੀਆਂ, ਨਿਊ ਪ੍ਰੋਫੈਸਰ ਕਲੋਨੀ ਵਿੱਚ ਸੀਵਰੇਜ ਪਾਏ ਜਾਣ, ਪ੍ਰੋਫੈਸਰ ਕਲੋਨੀ ਦੀਆਂ ਗਲੀਆਂ ਦੇ ਨਵੀਨੀਕਰਨ, ਸਕੂਲ ਦੇ ਗੰਦੇ ਪਾਣੀ ਦੇ ਨਿਕਾਸ, ਸਕੂਲ ਵਿੱਚ ਮੋਟਰ ਲਗਾਏ ਜਾਣ ਅਤੇ ਸ਼ੇਖੂਪੁਰ ਵਿੱਚ ਸ਼ਮਸ਼ਾਨਘਾਟ ਦੇ ਨਵੀਨੀਕਰਨ ਆਦਿ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਹਰਪ੍ਰੀਤ ਘੁੰਮਣ ਤੋਂ ਇਲਾਵਾ, ਗੁਰਦੇਵ ਸਿੰਘ ਵਿਰਕ, ਜੋਨੀ ਅਨੇਜਾ, ਪੈਰੀ ਪੰਮੀ ਕੈਪਟਨ ਪ੍ਰਸ਼ੋਤਮ ਸਿੰਘ, ਕੈਪਟਨ ਹਰਮੇਸ਼ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਬਲਵੀਰ ਸਿੰਘ ਵਿਰਕ, ਲਖਵਿੰਦਰ ਸਿੰਘ ਸੇਖੋਂ, ਕਰਨੈਲ ਸਿੰਘ, ਗੁਰਵਿੰਦਰ ਸਿੰਘ ਤੇ ਹਰਭਜਨ ਸਿੰਘ ਘੁੰਮਣ ਆਦਿ ਵੀ ਮੌਜੂਦ ਸਨ।