ਖੇਤਰੀ ਪ੍ਰਤੀਨਿਧ
ਪਟਿਆਲਾ, 16 ਮਈ
ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਅੱਜ ਇੱਥੇ ਪਟਿਆਲਾ ਦਿਹਾਤੀ ਹਲਕੇ ਅਧੀਨ ਪੈਂਦੇ ਆਨੰਦ ਨਗਰ ਇਲਾਕੇ ਵਿੱਚ ਜਨ ਸਭਾ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਭਰੋਸੇ ਦੀ ਤਾਕਤ ਨਾਲ ਪਟਿਆਲਾ ਦੀ ਧੀ ਵਜੋਂ ਉਹ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਵਾਉਣਗੇ, ਜਿੰਨਾ ਵਿਕਾਸ 25 ਸਾਲਾਂ ਵਿੱਚ ਨਹੀਂ ਹੋ ਸਕਿਆ, ਉਹ ਅਗਲੇ ਪੰਜ ਸਾਲਾਂ ਵਿੱਚ ਕੀਤਾ ਜਾਵੇਗਾ। ਇਸ ਦਾ ਇੱਕ ਮੁੱਖ ਕਾਰਨ ਇਹ ਵੀ ਹੈ ਕਿ ਨਰਿੰਦਰ ਮੋਦੀ ਨੇ ਵਿਕਾਸ ਨੂੰ ਲੈ ਕੇ ਭਾਰਤ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ। ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਵਪਾਰ ਵਿੱਚ ਜ਼ਬਰਦਸਤ ਕ੍ਰਾਂਤੀ ਲਿਆਂਦੀ ਜਾਵੇਗੀ। ਇਸ ਮੌਕੇ ਸ਼ਹਿਰੀ ਪ੍ਰਧਾਨ ਸੰਜੀਵ ਬਿੱਟੂ, ਮੰਡਲ ਪ੍ਰਧਾਨ ਗੁਰਬਚਨ ਲਚਕਾਣੀ ਤੇ ਪ੍ਰੋ. ਰਛਪਾਲ ਸਿੰਘ ਆਦਿ ਮੌਜੂਦ ਸਨ।