ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 9 ਸਤੰਬਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੇ ਜ਼ਿਲਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਚਾਰ ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।
ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ ’ਚ ਜਪਨੀਤ ਕੌਰ ਮਲਟੀਪਰਪਜ਼ ਮਾਡਲ ਟਾਊਨ ਸਕੂਲ ਦੀ ਵਿਦਿਆਰਥਣ ਨੇ ਪਹਿਲਾ, ਮਨਬੀਰ ਸਿੰਘ ਸੈਕੰਡਰੀ ਟੋਡਰਪੁਰ ਨੇ ਦੂਸਰਾ ਤੇ ਪ੍ਰਯਾਜਲ ਮਿਗਲਾਨੀ ਤ੍ਰਿਪੜੀ ਸਕੂਲ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਮਿਡਲ ਵਿੰਗ ’ਚ ਹਰਲੀਨ ਕੌਰ ਸੈਕੰਡਰੀ ਸਕੂਲ ਟੋਡਰਪੁਰ ਦੀ ਵਿਦਿਆਰਥਣ ਨੇ ਪਹਿਲਾ, ਸਮਰਿਤੀ ਸ਼ਰਮਾ ਸਰਕਾਰੀ ਹਾਈ ਸਕੂਲ ਨਨਹੇੜਾ ਨੇ ਦੂਸਰਾ ਤੇ ਸ਼ਿਲਪੀ ਪੁੱਤਰੀ ਸੰਜੇ ਮੰਡਲ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਾਇਮਰੀ ਵਰਗ ’ਚ ਪ੍ਰਭਜੋਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਭਾਲਣ ਦੀ ਵਿਦਿਆਰਥਣ ਨੇ ਪਹਿਲਾ, ਲਵਦੀਪ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਦੌਣ ਖੁਰਦ ਨੇ ਦੂਸਰਾ ਤੇ ਰੁਕਸਾਨਾ ਸਰਕਾਰੀ ਪ੍ਰਾਇਮਰੀ ਸਕੂਲ ਅਲਾਮਦੀਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਮਿਡਲ ਵਰਗ ਦੇ ਵਿਦਿਆਰਥੀਆਂ ’ਚੋਂ ਅਸ਼ਮੀਤ ਕੌਰ ਸੈਕੰਡਰੀ ਸਕੂਲ ਤੇਪਲਾ ਪਹਿਲੇ ਸਥਾਨ ’ਤੇ ਰਹੀ।