ਹਰਦੀਪ ਸਿੰਘ ਭੰਗੂ
ਭਾਦਸੋਂ, 16 ਅਗਸਤ
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿੱਚ ਆਜ਼ਾਦੀ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਕਰਤਾਰ ਕੰਬਾਇਨ ਦੇ ਐੱਮਡੀ ਅਮਰਜੀਤ ਸਿੰਘ ਲੋਟੇ ਨੂੰ ਸਾਇੰਸ ਅਤੇ ਤਕਨੀਕ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਰਤਾਰ ਕੰਬਾਈਨ ਨੂੰ ਕੰਬਾਈਨ ਦੇ ਜਨਮ ਦਾਤਾ ਦੇ ਰੂਪ ਵਜੋਂ ਵੀ ਜਾਣਿਆ ਜਾਂਦਾ ਹੈ।
ਕਰਤਾਰ ਕੰਬਾਈਨ ਦਾ ਸਫ਼ਰ ਪਟਿਆਲਾ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਭਾਦਸੋਂ ਤੋਂ ਸ਼ੁਰੂ ਹੋਇਆ ਸੀ ਜੋ ਅੱਜ ਸੰਸਾਰ ਪੱਧਰ ’ਤੇ ਆਪਣੀ ਪਛਾਣ ਬਣਾ ਚੁੱਕੀ ਹੈ। ਇਹ ਸਨਮਾਨ ਮਿਲਣ ’ਤੇ ਅਮਰਜੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਵਿਸ਼ਵਾਸ ਅਤੇ ਕੰਪਨੀ ਦੇ ਸਹਿਯੋਗੀ ਦੇ ਨਾਲ ਕੰਪਨੀ ਲਗਾਤਾਰ ਅੱਗੇ ਵਧ ਰਹੀ ਹੈ।