ਪਟਿਆਲਾ (ਖੇਤਰੀ ਪ੍ਰਤੀਨਿਧ): ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਕੇਕੇ ਸ਼ਰਮਾ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਮਾ ਅਤੇ ਸਾਥੀਆਂ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕੀਤਾ। ਸ੍ਰੀ ਸ਼ਰਮਾ ਦੇ ਨਾਲ ਕਾਂਗਰਸ ਛੱਡਣ ਵਾਲਿਆਂ ਵਿੱਚ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਬਰ ਸ਼ੇਰ ਖਾਨ, ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਰਜੀਵ ਸ਼ਰਮਾ, ਸੂਬਾਈ ਮੈਬਰ ਕਿਸ਼ਨ ਲਾਲ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਵਿਨੈ ਕੁਮਾਰ, ਇੰਟਕ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ, ਸੂਰਜ ਭਾਨ ਮੈਦਾ, ਕਾਂਗਰਸ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸੋਨੂੰ ਸੰਗਰ, ਅਗਰਵਾਲ ਸਭਾ ਦੇ ਆਗੂ ਬਿੱਟੂ ਗੋਇਲ ਵੀ ਸ਼ਾਮਲ ਹਨ।