ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 18 ਦਸੰਬਰ
ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਵੱਲੋਂ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਬੈਠਕਾਂ ਕੀਤੀਆਂ ਗਈਆਂ। ਇਸ ਮੌਕੇ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ। ਹਲਕੇ ਦੇ ਪਿੰਡ ਨਲਾਸ ਕਲਾਂ ਦੇ ਮੌਜੂਦਾ ਕਾਂਗਰਸੀ ਪੰਚ ਸੁਖਵਿੰਦਰ ਕੌਰ, ਬਹਾਦਰ ਗਿਰ, ਸਤਪਾਲ ਗਿਰ, ਮਾਸਟਰ ਕੁਲਦੀਪ ਗਿਰ, ਗੁਰਮੁਖ ਗਿਰ, ਮਨੋਜ ਕੁਮਾਰ, ਬਲਵਿੰਦਰ ਗਿਰ, ਜਸ਼ਨਪ੍ਰੀਤ ਸਿੰਘ, ਅਨਮੋਲ ਬਾਵਾ, ਅਨਿਲ, ਸੁਨੀਲ ਬਾਵਾ, ਰਾਮ ਕੁਮਾਰ ਤੇ ਉਪੇਂਦਰ ਗਿਰ ਆਦਿ ‘ਆਪ’ ਵਿਚ ਸ਼ਾਮਲ ਹੋ ਗਏ। ਇਵੇਂ ਹੀ ਪਿੰਡ ਉੜਦਨ ਦੇ ਕਾਂਗਰਸੀ ਪੰਚ ਕੁਸਮ ਲਤਾ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਵਿਚ ਸ਼ਾਮਲ ਹੋਣ ‘ਤੇ ਨੀਨਾ ਮਿੱਤਲ ਨੇ ਉਨ੍ਹਾਂ ਦਾ ਸਨਮਾਨ ਕੀਤਾ।
ਦੇਵੀਗੜ੍ਹ (ਪੱਤਰ ਪ੍ਰੇਰਕ): ਹਲਕਾ ਸਨੌਰ ਦੇ ਪਿੰਡ ਬੁੱਧਮੋਰ ਵਿੱਚ ‘ਆਪ’ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਅੱਜ 60 ਤੋਂ 70 ਪਰਿਵਾਰ ਅਕਾਲੀ ਅਤੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਪਠਾਣਮਾਜਰਾ ਨੇ ਉਨ੍ਹਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਪਿੰਡ ਵਾਸੀਆਂ ਨੇ ਪਠਾਣਮਾਜਰਾ ਅਤੇ ਸਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ।
ਕ੍ਰਿਸ਼ਨਾ ਕਲੋਨੀ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ
ਪਟਿਆਲਾ (ਪੱਤਰ ਪ੍ਰੇਰਕ): ਪਟਿਆਲਾ ਸ਼ਹਿਰ ਦੀ ਕ੍ਰਿਸ਼ਨਾ ਕਲੋਨੀ ਵਿਚ ਆਮ ਆਦਮੀ ਪਾਰਟੀ ਦੀ ਮੀਟਿੰਗ ਦੌਰਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋਏ। ਇਹ ਮੀਟਿੰਗ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਮੇਜਰ ਆਰਪੀਐੱਸ ਮਲਹੋਤਰਾ ਦੀ ਅਗਵਾਈ ਵਿਚ ਕੀਤੀ ਗਈ। ਇਸ ਦੌਰਾਨ ‘ਆਪ’ ਵੱਲੋਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਤੀਜੀ ਗਾਰੰਟੀ ਦੇਣ ਲਈ ਸਥਾਨਕ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਵਾਰਡ ਇੰਚਾਰਜ ਸੁਰਜਣ ਸਿੰਘ ਸਕਰੌਦੀ ਅਤੇ ਬਲਾਕ ਇੰਚਾਰਜ ਰਜਿੰਦਰ ਮੋਹਨ ਅਤੇ ਪਾਰਟੀ ਵਾਲੰਟੀਅਰ ਅਰੁਣਾ, ਸੋਨੀਆ, ਰੇਖਾ ਸਮੇਤ ‘ਆਪ’ ਦੇ ਵਾਲੰਟੀਅਰ ਹਾਜ਼ਰ ਸਨ।