ਖੇਤਰੀ ਪ੍ਰਤੀਨਿਧ
ਪਟਿਆਲਾ, 4 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਨਾਨਕਸਰ ਸੰਪਰਦਾਇ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਿਜਾਣ ਸਮੇਂ ਮਰਿਆਦਾ ਦੀ ਕਥਿਤ ਉਲੰਘਣਾ ਕਰਨ ਦੇ ਦੋਸ਼ ਲਾਉਂਦਿਆਂ, ਇਸ ਸਬੰਧੀ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾਨਕਸਰ ਸੰਪਰਦਾਇ ਨਾ ਤਾਂ ਅਕਾਲ ਤਖਤ ਦੀ ਰਹਿਤ ਮਰਿਯਾਦਾ ਨੂੰ ਮੰਨਦੀ ਹੈ ਅਤੇ ਨਾ ਹੀ ਗੁਰੂ ਸਾਹਿਬ ਦੇ ਸਿਧਾਂਤ ਦੀ ਪ੍ਰਵਾਹ ਕਰਦੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਅਕਤੀਆਂ ਨੂੰ ਅਕਾਲ ਤਖਤ ’ਤੇ ਸੱਦਿਆ ਜਾਵੇ।