ਦੇਵੀਗੜ੍ਹ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਪਟਿਆਲਾ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ਮਾਲ ਸੁਵਿਧਾ ਕੈਂਪ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੂਧਨਸਾਧਾਂ ਸਬ ਡਿਵੀਜ਼ਨ ਵਿੱਚ ਐੱਸਡੀਐੱਮ. ਅੰਕੁਰਜੀਤ ਸਿੰਘ ਦੀ ਅਗਵਾਈ ਵਿੱਚ ਤਹਿਸੀਲਦਾਰ ਮਨਦੀਪ ਕੌਰ ਨੇ ਪਿੰਡ ਜੋਧਪੁਰ ਵਿੱਚ ਮਾਲ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਡੀਸੀ ਨੇ ਦੱਸਿਆ ਕਿ ਹਰ ਪਟਵਾਰ ਸਰਕਲ ਵਿੱਚ ਅਜਿਹੇ ਮਾਲ ਸੁਵਿਧਾ ਕੈਂਪ ਲਾਉਣੇ ਜਾਰੀ ਰੱਖੇ ਜਾਣਗੇ ਤਾਂ ਕਿ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਵੇ।