ਪਾਤੜਾਂ
ਹਲਕਾ ਸ਼ੁਤਰਾਣਾ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਚਾਇਤੀ ਚੋਣਾਂ ਸਬੰਧੀ ਰੂਪ-ਰੇਖਾ ਤਿਆਰ ਕਰਨ ਦੇ ਨਾਲ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਪਰ ਮੌਜੂਦਾ ਸਰਕਾਰ 10 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਮਗਰੋਂ ਪੰਚਾਇਤੀ ਚੋਣਾਂ ਕਰਵਾ ਰਹੀ ਹੈ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਪੰਚਾਇਤੀ ਚੋਣਾਂ ਵਿੱਚ ਸਰਕਾਰੀ ਸ਼ਹਿ ’ਤੇ ਧੱਕੇਸ਼ਾਹੀ ਹੋ ਸਕਦੀ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ , ਸਰਪੰਚ ਮੋਹਰ ਸਿੰਘ ਜਿਉਣਪੁਰਾ, ਨਿਰਮਲ ਸਿੰਘ ਪੰਨੂ, ਕੁਲਵੰਤ ਰਾਏ ਸ਼ਰਮਾ, ਰਾਜ ਕੁਮਾਰ ਕਕਰਾਲਾ ਤੇ ਰਾਜੂ ਖੱਟੜਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ